ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਅੱਜ ਦੇਣਗੇ ਵੱਡਾ ਤੋਹਫ਼ਾ, ਜਲਦ ਹੋਵੇਗਾ ਐਲਾਨ

Wednesday, Mar 30, 2022 - 03:35 PM (IST)

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਅੱਜ ਦੇਣਗੇ ਵੱਡਾ ਤੋਹਫ਼ਾ, ਜਲਦ ਹੋਵੇਗਾ ਐਲਾਨ

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਲੋਕਾਂ ਦੇ ਹਿੱਤ ਵਿਚ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉੱਤਰੀ ਭਾਰਤ ’ਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਲੋਕ ਹਿੱਤ 'ਚ ਕਈ ਅਹਿਮ ਫੈਸਲੇ ਕੀਤੇ ਗਏ ਹਨ। ਅੱਜ ਫਿਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ, ਜਿਸ ਦਾ ਐਲਾਨ ਉਹ ਬਹੁਤ ਜਲਦ ਕਰਨਗੇ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਬੋਲੇ ਮਾਨ, ਭਾਜਪਾ ਸਿਰਫ ਕੇਜਰੀਵਾਲ ਤੋਂ ਡਰਦੀ

ਨੋਟ : ਤੁਹਾਡੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਹੜਾ ਐਲਾਨ ਕਰਨਗੇ? ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News