ਮੁੜ ਭਖਿਆ BBMB ਦਾ ਮੁੱਦਾ, ਨੰਗਲ ਡੈਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਦਿੱਤਾ ਵੱਡਾ ਬਿਆਨ

Thursday, May 08, 2025 - 01:26 PM (IST)

ਮੁੜ ਭਖਿਆ BBMB ਦਾ ਮੁੱਦਾ, ਨੰਗਲ ਡੈਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਦਿੱਤਾ ਵੱਡਾ ਬਿਆਨ

ਨੰਗਲ (ਵੈੱਬ ਡੈਸਕ)- ਪਾਣੀ ਛੱਡਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਿਹਾ ਵਿਵਾਦ ਇਕ ਵਾਰ ਫਿਰ ਤੋਂ ਭਖ ਗਿਆ ਹੈ। ਇਸ ਵਿਵਾਦ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਐਡਵੋਕੇਟ ਜਨਰਲ (ਏ. ਜੀ) ਮਨਿੰਦਰਜੀਤ ਸਿੰਘ ਬੇਦੀ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਲੈ ਚੁੱਕਿਆ ਹੈ। ਮਾਨਵਤਾ ਦੇ ਆਧਾਰ 'ਤੇ ਜਿੰਨਾ ਪਾਣੀ ਬਣਦਾ ਹੈ, ਉਹ ਅਸੀਂ ਦੇ ਰਹੇ ਹਾਂ। 

ਇਹ ਵੀ ਪੜ੍ਹੋ: ਆਪ੍ਰੇਸ਼ਨ ਸਿੰਦੂਰ ਮਗਰੋਂ Alert 'ਤੇ ਜਲੰਧਰ ਪ੍ਰਸ਼ਾਸਨ, ਬਣਾ 'ਤੇ ਕੰਟਰੋਲ ਰੂਮ ਤੇ ਲਗਾ 'ਤੀ ਇਹ ਪਾਬੰਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਨੂੰ 6 ਵਾਰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ। ਇਹ ਸਾਡੇ ਅਧਿਕਾਰ ਦੀ ਗੱਲ ਹੈ। ਪਹਿਲੀ ਤਾਰੀਖ਼ ਤੱਕ ਕੋਈ ਰੌਲਾ ਨਹੀਂ ਸੀ ਪਰ ਫਿਰ ਇਹ ਸੰਕਟ ਸਾਡੇ 'ਤੇ ਮੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਦਾ ਫਰਜ਼ ਬਣਦਾ ਸੀ ਕਿ ਸਾਨੂੰ ਪਹਿਲਾਂ ਫੋਨ ਕਰਕੇ ਦੱਸੇ ਕਿ ਉਹ ਇਥੇ ਆ ਰਹੇ ਹਨ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਦੀ ਜੋ ਮੀਟਿੰਗ ਕੀਤੀ ਗਈ, ਉਹ ਅਸੰਵੈਧਾਨਿਕ ਤੌਰ 'ਤੇ ਕੀਤੀ ਗਈ। 

ਇਹ ਵੀ ਪੜ੍ਹੋ: LOC 'ਤੇ ਪਲਵਲ ਦਾ ਜਵਾਨ ਲਾਂਸ ਨਾਇਕ ਦਿਨੇਸ਼ ਸ਼ਹੀਦ, CM ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ

ਇਥੇ ਦੱਸਣਯੋਗ ਹੈ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ) ਦੇ ਇਕ ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੇ ਨਾਲ ਹੀ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਭਾਖੜਾ ਨੰਗਲ ਡੈਮ ਪਹੁੰਚੇ ਹਨ ਪਰ ਉਨ੍ਹਾਂ ਨੂੰ ਡੈਮ ਵੱਲ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਉਹ ਸਤਲੁਜ ਭਵਨ ਪਹੁੰਚੇ ਜਿੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ ਮੁੱਖ ਗੇਟ 'ਤੇ ਪਹੁੰਚੇ। ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News