ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ OSD ਨੂੰ ਹਟਾਇਆ
Monday, Sep 23, 2024 - 02:40 PM (IST)
ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤੀ ਭਗਵੰਤ ਮਾਨ ਨੇ ਆਪਣੇ ਓ. ਐੱਸ. ਡੀ. ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਓਂਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ ’ਤੇ ਸਨ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਭਗਵੰਤ ਮਾਨ ਨੇ ਆਪਣੀ ਕੈਬਨਿਟ 'ਚੋਂ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ ਜਾਵੇਗਾ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਸਤਲੁਜ ਦਰਿਆ ਦੇ ਪੁੱਲ 'ਤੇ ਪਲਟਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ, ਮਚਿਆ ਚੀਕ-ਚਿਹਾੜਾ
ਕਰੀਬ 3 ਮਹੀਨੇ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣਾ ਤੈਅ ਮੰਨਿਆ ਜਾ ਰਿਹਾ ਸੀ ਪਰ ਜਲੰਧਰ ਵਿਧਾਨ ਸਭਾ ਜ਼ਿਮਨੀ ਚੋਣ ਕਾਰਨ ਇਹ ਟਲਦਾ ਰਿਹਾ। ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਅਤੇ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਇਸ ਬਦਲਾਅ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੰਤਰੀ ਮੰਡਲ ਵਿੱਚ ਇਹ ਫੇਰਬਦਲ ਮੰਤਰੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਖੇਤਰਾਂ ਦੀਆਂ ਰਿਪੋਰਟਾਂ ਨੂੰ ਵੇਖਦਿਆਂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਦੇ ਹੋਏ ਜਾਤੀ ਸਮੀਕਰਨਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਡੇ ਜ਼ਿਲ੍ਹਿਆਂ ਦੀ ਅਗਵਾਈ ਸੌਂਪੀ ਗਈ ਹੈ।
ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ