ਅਮਰੀਕਾ ’ਚ ਡਿਟੇਨ ਕੀਤੇ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

Friday, Dec 02, 2022 - 06:26 PM (IST)

ਅਮਰੀਕਾ ’ਚ ਡਿਟੇਨ ਕੀਤੇ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗ਼ੜ੍ਹ/ਗੁਜਰਾਤ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਸ ਵਲੋਂ ਡਿਟੇਨ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਲਦੀ ਹੀ ਗੋਲਡੀ ਬਰਾੜ ਨੂੰ ਪੰਜਾਬ ਲੈ ਕੇ ਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਕਈ ਵੱਡੇ ਕਤਲ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੈ, ਜਿਸ ਨੂੰ ਅਮਰੀਕਾ ਪੁਲਸ ਨੇ ਡਿਟੇਨ ਕਰ ਲਿਆ ਹੈ, ਇਸ ਦੀ ਖ਼ਬਰ ਅੱਜ ਹੀ ਉਨ੍ਹਾਂ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਕੈਲੀਫੋਰਨੀਆ ਵਲੋਂ ਸਾਡੇ ਨਾਲ ਬਕਾਇਦਾ ਸੰਪਰਕ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੱਝ ਸਮਾਂ ਪਹਿਲਾਂ ਹੀ ਗੋਲਡੀ ਬਰਾੜ ਨੂੰ ਲੈ ਕੇ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ ਗਿਆ ਸੀ। 

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦਾ ਵਿਵਾਦਤ ਬਿਆਨ, ਪੰਜਾਬੀਆਂ ਬਾਰੇ ਆਖ ਗਏ ਵੱਡੀ ਗੱਲ (ਵੀਡੀਓ)

ਗੁਜਰਾਤ ਚੋਣ ਪ੍ਰਚਾਰ ਵਿਚ ਰੁੱਝੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਲਦੀ ਹੀ ਗੋਲਡੀ ਨੂੰ ਪੰਜਾਬ ਲੈ ਕੇ ਆਂਦਾ ਜਾਵੇਗਾ। ਉਸ ਦਾ ਵੱਡੇ-ਵੱਡੇ ਕਤਲ ਕੇਸਾਂ ਵਿਚ ਹੱਥ ਹੈ। ਉਸ ਨੂੰ ਪੰਜਾਬ ਲਿਆ ਕੇ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ’ਤੇ ਜੰਮ ਕੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਅ ਐਂਡ ਆਰਡਰ ਦੇ ਨਾਂ ’ਤੇ ਬਦਨਾਮ ਕੀਤਾ ਜਾ ਰਿਹਾ ਹੈ। ਜਦਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਸਰਕਾਰ ਸਮੇਂ ਗੈਂਗਸਟਰ ਪੈਦਾ ਹੋਏ ਸਨ।

ਇਹ ਵੀ ਪੜ੍ਹੋ : ਲਾਰੈਂਸ ਦੇ ਕਰੀਬੀ ਰਵੀ ਰਾਜਗੜ੍ਹ ਨੇ 2010 ’ਚ ਰੱਖਿਆ ਸੀ ਅਪਰਾਧ ਦੀ ਦੁਨੀਆਂ ’ਚ ਕਦਮ, ਇੰਝ ਬਣਿਆ ਵੱਡਾ ਗੈਂਗਸਟਰ

ਕਾਂਗਰਸ ਦੀ ਕੈਪਟਨ ਸਰਕਾਰ ਨੇ ਗੈਂਗਸਟਰਾਂ ਨੂੰ ਹੋਰ ਉਤਸ਼ਾਹ ਦਿੱਤਾ। ਅਕਾਲੀ-ਭਾਜਪਾ ਸਰਕਾਰ ਸਮੇਂ ਜੇਲਾਂ ਬ੍ਰੇਕ ਹੁੰਦੀਆਂ ਰਹੀਆਂ। ਹਾਈ ਸਕਿਓਰਿਟੀ ਜੇਲ੍ਹਾਂ ਵਿਚੋਂ ਗੈਂਗਸਟਰ ਫਰਾਰ ਹੁੰਦੇ ਰਹੇ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨ ਕਲਚਰ ’ਤੇ ਰੋਕ ਲਗਾ ਦਿੱਤੀ ਹੈ। ਅਸੀਂ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਾਂਗੇ ਅਤੇ ਜਲਦੀ ਹੀ ਗੈਂਗਸਟਰ ਕਲਚਰ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਜਲੰਧਰ ’ਚ ਹੋਏ ਬਾਊਂਸਰ ਸੋਨੂੰ ਰੁੜਕੀ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੀ ਵੱਡੀ ਧਮਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News