ਜ਼ਿਮਨੀ ਚੋਣ ਦੀ ਜੰਗ, CM ਮਾਨ ਨੇ ਚੱਬੇਵਾਲ 'ਚ ਚੋਣ ਪ੍ਰਚਾਰ ਕਰ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

Wednesday, Nov 06, 2024 - 06:56 PM (IST)

ਜ਼ਿਮਨੀ ਚੋਣ ਦੀ ਜੰਗ, CM ਮਾਨ ਨੇ ਚੱਬੇਵਾਲ 'ਚ ਚੋਣ ਪ੍ਰਚਾਰ ਕਰ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਹੁਸ਼ਿਆਰਪੁਰ/ਚੱਬੇਵਾਲ(ਵੈੱਬ ਡੈਸਕ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਚੱਬੇਵਾਲ ਵਿਖੇ ਪਿੰਡ ਪੰਡੋਰੀ ਬੀਬੀ 'ਚ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਪਿਛਲੀਆਂ ਸਰਕਾਰਾਂ 'ਤੇ ਤਿਖੇ ਸ਼ਬਦੀ ਹਮਲੇ ਕਰਦਿਆਂ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੋਕ ਹੁਣ 77 ਸਾਲਾਂ ਦੀ ਭੜਾਸ ਕੱਢ ਰਹੇ ਹਨ। ਪਹਿਲਾਂ ਵਧੀਆ ਆਗੂਆਂ ਦੀ ਘਾਟ ਸੀ ਇਸੇ ਕਰਕੇ ਸਾਨੂੰ ਆਉਣਾ ਪਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਵਾਰ ਲੋਕ ਝਾੜੂ ਦਾ ਬਟਨ ਦਬਾ ਕੇ ਸਫ਼ਾਈ ਕਰ ਦੇਣ। ਇਹੋ ਜਿਹੇ ਬੰਦਿਆਂ ਦੀ ਚੋਣ ਕਰੋ ਜੋ ਤੁਹਾਡੇ ਵਿਚ ਰਹਿੰਦੇ ਹੋਣ ਅਤੇ ਤੁਹਾਡੇ ਦੁੱਖਾਂ-ਸੁੱਖਾਂ ਨੂੰ ਜਾਣਦੇ। 

ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ
ਕੈਪਟਨ ਅਮਰਿੰਦਰ ਸਿੰਘ 'ਤੇ ਵਾਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ-ਵੱਡੇ ਮਹਿਲ ਬਣਾ ਲਏ ਅਤੇ ਫਿਰ ਅੰਦਰੋ ਕੁੰਡੇ ਲਗਾ ਲਏ ਕਿ ਕਿਤੇ ਲੋਕ ਨਾ ਆ ਜਾਣ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸੀ ਹੰਕਾਰ ਵਿਚ ਹਨ। ਸਮਾਂ ਬਹੁਤ ਵੱਡੀ ਚੀਜ਼ ਹੈ, ਜੋ ਰਾਜਿਆਂ ਨੂੰ ਭਿਖਾਰੀ ਤੱਕ ਬਣਾ ਦਿੰਦਾ ਹੈ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਉਨ੍ਹਾਂ ਕਿਹਾ ਕਿ 90 ਫ਼ੀਸਦੀ ਲੋਕਾਂ ਦੇ ਘਰ ਵਿਚ ਬਿਜਲੀ ਦੇ ਬਿੱਲ ਜ਼ੀਰੋ ਆਉਣ ਲੱਗ ਗਏ। ਉਨ੍ਹਾਂ ਕਿਹਾ ਕਿ ਸਾਨੂੰ ਪਿੰਡ ਵੱਲੋਂ ਮੁਹੱਲਾ ਕਲੀਨਿਕ ਲਈ ਮੰਗ ਪੱਤਰ ਦਿੱਤਾ ਗਿਆ ਜੋਕਿ ਪੂਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵਾਲੇ ਤਾਂ ਐਵੇ ਕਹਿੰਦੇ ਰਹਿੰਦੇ ਸਨ ਕਿ ਖਜ਼ਾਨਾ ਖਾਲੀ ਹੈ। ਨੀਅਤ ਸਾਫ਼ ਹੋਣੀ ਚਾਹੀਦੀ ਹੈ। ਪਹਿਲਾਂ ਵਾਲੇ ਲੀਡਰਾਂ ਦੀ ਨੀਅਤ ਸਾਫ਼ ਨਹੀਂ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਮਾਂ ਨਾਲ ਚਾਈਂ-ਚਾਈਂ ਨਾਨਕੇ ਜਾ ਰਹੀ 9 ਸਾਲਾ ਬੱਚੀ ਨਾਲ ਵਾਪਰੀ ਅਣਹੋਣੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News