ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਰੋਜ਼ ਦੀ ਕਿੱਚ-ਕਿੱਚ ਨਾਲੋਂ ਇਕੋ ਵਾਰ ਕਰੀਏ ਲਾਈਵ ਬਹਿਸ

Sunday, Oct 08, 2023 - 06:55 PM (IST)

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਰੋਜ਼ ਦੀ ਕਿੱਚ-ਕਿੱਚ ਨਾਲੋਂ ਇਕੋ ਵਾਰ ਕਰੀਏ ਲਾਈਵ ਬਹਿਸ

ਚੰਡੀਗੜ੍ਹ (ਰਮਨਦੀਪ ਸਿੰਘ ਸੋਢੀ) : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਖੁੱਲ੍ਹਾ ਚੈਲੰਜ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ-ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

PunjabKesari

ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਆਖਿਆ ਹੈ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਲਈ ਰੱਟੇ ਨਹੀਂ ਲਾਉਣੇ ਪੈਂਦੇ। 

ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ ਦਾ ਅਚਾਨਕ ਦਿਹਾਂਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News