ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਦੋ ਟੁੱਕ ’ਚ ਜਵਾਬ, ਟਵੀਟ ਕਰਕੇ ਆਖੀ ਵੱਡੀ ਗੱਲ

Saturday, Mar 04, 2023 - 06:26 PM (IST)

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਦੋ ਟੁੱਕ ’ਚ ਜਵਾਬ, ਟਵੀਟ ਕਰਕੇ ਆਖੀ ਵੱਡੀ ਗੱਲ

ਚੰਡੀਗੜ੍ਹ : ਵਿਰੋਧੀਆਂ ਵਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਦੀ ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਹੈ। ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ। 

ਇਹ ਵੀ ਪੜ੍ਹੋ : ਕੇਂਦਰੀ ਏਜੰਸੀਆਂ ਦਾ ਪੰਜਾਬ ਪੁਲਸ ਨੂੰ ਇਨਪੁੱਟ, ਅੰਮ੍ਰਿਤਪਾਲ ਸਿੰਘ ’ਤੇ ਹੋ ਸਕਦੈ ਵੱਡਾ ਹਮਲਾ

ਭਗਵੰਤ ਮਾਨ ਨੇ ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ ਕੀਤਾ ਹੈ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਜੇਕਰ ਕਿਸੇ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News