ਜਲੰਧਰ ਜ਼ਿਮਨੀ ਚੋਣ: CM ਭਗਵੰਤ ਮਾਨ ਦੇ ਨਾਲ ਪਤਨੀ ਤੇ ਭੈਣ ਵੀ ਚੋਣ ਪ੍ਰਚਾਰ ''ਚ ਡਟੇ

Friday, Jun 28, 2024 - 07:06 PM (IST)

ਜਲੰਧਰ- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਵਿਚ ਸਿਆਸੀ ਅਖ਼ਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਆਪੋ-ਆਪਣੇ ਉਮੀਦਵਾਰ ਖੜ੍ਹੇ ਕਰਨ ਤੋਂ ਬਾਅਦ ਪਾਰਟੀਆਂ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ। ਅਜਿਹੇ 'ਚ ਆਮ ਆਦਮੀ ਪਾਰਟੀ ਵੀ ਜਲੰਧਰ ਪੱਛਮੀ 'ਚ ਜਿੱਤ ਹਾਸਲ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ।

PunjabKesari

ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫਟ ਹੋਣ ਤੋਂ ਬਾਅਦ ਜ਼ਿਮਨੀ ਚੋਣ 'ਚ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰਕੇ ਚੋਣ ਪ੍ਰਚਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਅਤੇ ਭੈਣ ਮਨਪ੍ਰੀਤ ਵੀ ਚੋਣ ਪ੍ਰਚਾਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਨੇ ਜਲੰਧਰ ਦੇ ਪੱਛਮੀ ਹਲਕੇ 'ਚ ਵੀ 'ਆਪ' ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਦੋਵਾਂ ਨੇ ਲੋਕਾਂ ਨਾਲ ਮਿਲ ਕੇ ‘ਆਪ’ਦੀ ਜਿੱਤ ਲਈ ਆਵਾਜ਼ ਬੁਲੰਦ ਕੀਤੀ।

PunjabKesari

ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਰੂਹ ਕੰਬਾਊ ਹਾਦਸਾ, ਇੱਟਾਂ ਦੇ ਭੱਠੇ ਦੀ ਅੱਗ 'ਚ ਡਿੱਗਿਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਫਗਵਾੜਾ ਰੋਡ 'ਤੇ ਸਥਿਤ ਇਕ ਹੋਟਲ 'ਚ ਜ਼ਿਮਨੀ ਚੋਣ ਪ੍ਰਚਾਰ ਸਬੰਧੀ ਫੀਡਬੈਕ ਲਈ। ਜ਼ਿਮਨੀ ਚੋਣ ਲੜਨ ਲਈ ਨਾਮਜ਼ਦਗੀ ਭਰਨ ਸਮੇਂ ਮਹਿੰਦਰ ਭਗਤ ਸਿੰਘ ਨਾਲ ਰਾਜ ਕੁਮਾਰ ਚੱਬੇਵਾਲ, ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਹਾਜ਼ਰ ਸਨ। ਸੂਚਨਾ ਮਿਲੀ ਹੈ ਕਿ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵਾਰਡਾਂ ਦੀ ਵੰਡ ਕਰਕੇ ਉਨ੍ਹਾਂ ਨੂੰ ਇੰਚਾਰਜ ਲਗਾ ਦਿੱਤਾ ਹੈ। ਇਸ ਦੇ ਨਾਲ ਹੀ 181 ਬੂਥਾਂ ਲਈ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News