ਬਜਟ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ’ਤੇ ਨਹੀਂ ਲਗਾਇਆ ਨਵਾਂ ਇਕ ਵੀ ਟੈਕਸ

Friday, Mar 10, 2023 - 06:31 PM (IST)

ਬਜਟ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ’ਤੇ ਨਹੀਂ ਲਗਾਇਆ ਨਵਾਂ ਇਕ ਵੀ ਟੈਕਸ

ਚੰਡੀਗੜ੍ਹ :  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਨੇ "ਆਮ ਲੋਕਾਂ ਦਾ ਬਜਟ" ਪੇਸ਼ ਕੀਤਾ ਜਿਸ ਵਿਚ ਲੋਕਾਂ ’ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਹਰ ਵਰਗ ਸਮੇਤ ਸਿਹਤ, ਸਿੱਖਿਆ, ਖੇਤੀਬਾੜੀ, ਰੁਜ਼ਗਾਰ ਅਤੇ ਵਪਾਰ ਦਾ ਖਾਸ ਖਿਆਲ ਰੱਖਿਆ ਗਿਆ ਹੈ। ਇਸ ਲੋਕ ਪੱਖੀ ਬਜਟ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ। ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਬਜਟ ਦੌਰਾਨ ਲਿਆ ਇਹ ਫ਼ੈਸਲਾ

ਦੱਸਣਯੋਗ ਹੈ ਕਿ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਭ ਤੋਂ ਵੱਧ ਫੌਕਸ ਸਿੱਖਿਆ ਅਤੇ ਹੈਲਥ ਸੈਕਟਰ ’ਤੇ ਰੱਖਿਆ ਗਿਆ ਹੈ। ਜਦਕਿ ਹੋਰ ਵਰਗਾਂ ਦਾ ਵੀ ਇਸ ਵਿਚ ਖਾਸ ਖਿਆਲ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News