ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਕੋਲੋਂ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

04/18/2022 11:03:59 AM

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਸੂਬੇ ’ਚ ਸਰਕਾਰੀ ਸਮਾਰੋਹਾਂ ਅਤੇ ਬੈਠਕਾਂ ’ਚ ਭਾਗ ਲੈਣ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਸ਼ੁਰੂ ਕੀਤਾ ਹੋਇਆ ਹੈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨਾਲ ਮਿਲਣ ਦਾ ਕੰਮ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ’ਚ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ 2 ਦਿਨਾਂ ’ਚ ਲਗਾਤਾਰ 2 ਦਰਜਨ ਤੋਂ ਜ਼ਿਆਦਾ ‘ਆਪ’ ਵਿਧਾਇਕਾਂ ਨਾਲ ਬੈਠਕਾਂ ਕੀਤੀਆਂ ਹਨ ਤੇ ਇਨ੍ਹਾਂ ਬੈਠਕਾਂ ’ਚ ‘ਆਪ’ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕੇ ’ਚ ਚੱਲ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਸ਼ੁਰੂ ਕੀਤੇ ਜਾਣ ਵਾਲੇ ਨਵੇਂ ਕੰਮਾਂ ਬਾਰੇ ਵੀ ਉਨ੍ਹਾਂ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਬੈਠਕਾਂ ਦੇ ਨਾਲ-ਨਾਲ ਹੁਣ ਸਿਆਸੀ ਫਰੰਟ ’ਤੇ ਵੀ ਪੂਰੀ ਤਰ੍ਹਾਂ ਨਾਲ ਐਕਟਿਵ ਹੋ ਗਏ ਹਨ। ‘ਆਪ’ ਦੇ ਚੁਣੇ ਹੋਏ ਵਿਧਾਇਕਾਂ ਨਾਲ ਬੈਠਕਾਂ ਇਸ ਲਈ ਵੀ ਜ਼ਰੂਰੀ ਹਨ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਰਾਏ ਅਤੇ ਵਿਧਾਨ ਸਭਾ ਹਲਕਿਆਂ ਦੇ ਬਾਰੇ ’ਚ ਫੀਡਬੈਕ ਮਿਲਦੀ ਰਹੇਗੀ। ਇਸ ਲਈ ਉਹ ਲਗਾਤਾਰ ਇਨ੍ਹਾਂ ਬੈਠਕਾਂ ਨੂੰ ਅੱਗੇ ਵੀ ਜਾਰੀ ਰੱਖਣ ਦੇ ਪੱਖ ’ਚ ਹਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਕੈਬਨਿਟ ਦੀਆਂ ਬੈਠਕਾਂ ’ਚ ਤਾਂ ਉਨ੍ਹਾਂ ਦੀ ਮੁਲਾਕਾਤ ਮੰਤਰੀਆਂ ਨਾਲ ਹੋ ਜਾਂਦੀ ਹੈ ਪਰ ਉਹ ਲਗਾਤਾਰ ਪਾਰਟੀ ਦੇ ਵਿਧਾਇਕਾਂ ਨਾਲ ਤਾਲਮੇਲ ਬਣਾ ਕੇ ਚੱਲਣਗੇ। ਹਾਲਾਂਕਿ ਇਨ੍ਹਾਂ ਬੈਠਕਾਂ ਦਾ ਉਦੇਸ਼ ਕੇਵਲ ਵਿਧਾਨ ਸਭਾ ਹਲਕਿਆਂ ਬਾਰੇ ’ਚ ਜਾਣਕਾਰੀ ਹਾਸਲ ਕਰਨਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਕਿਹਾ ਹੋਇਆ ਹੈ ਕਿ ਕੋਈ ਵੀ ਵਿਧਾਇਕ ਸਰਕਾਰੀ ਜਾਂ ਪੁਲਸ ਅਧਿਕਾਰੀਆਂ ਦੇ ਤਬਾਦਲੇ ਕਰਵਾਉਣ ਲਈ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਨਹੀਂ ਜਾਵੇਗਾ। ਕੇਜਰੀਵਾਲ ਨੇ ਇਹ ਵੀ ਕਿਹਾ ਸੀ ਕਿ ਜਨਤਾ ਦੇ ਕੰਮ ਕਰਵਾਉਣ ਲਈ ਵਿਧਾਇਕ ਚੰਡੀਗੜ੍ਹ ਜਾ ਸਕਦੇ ਹਨ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ। ਕੇਜਰੀਵਾਲ ਦੇ ਇਸ ਬਿਆਨ ਨਾਲ ਅਧਿਕਾਰੀਆਂ ’ਤੇ ਵੀ ਦਬਾਅ ਘੱਟ ਹੋਇਆ ਸੀ ਅਤੇ ਦੂਜੇ ਪਾਸੇ ਮੁੱਖ ਮੰਤਰੀ ਨੂੰ ਸਰਕਾਰੀ ਕੰਮਕਾਰ ਆਸਾਨੀ ਨਾਲ ਚਲਾਉਣ ’ਚ ਮਦਦ ਮਿਲ ਰਹੀ ਹੈ।

ਇਹ ਵੀ ਪੜ੍ਹੋ: ਮਾਹਿਲਪੁਰ 'ਚ ਦਰਦਨਾਕ ਹਾਦਸਾ, ਟੋਭੇ ’ਚ ਨਹਾਉਣ ਗਏ ਦੋ ਸਕੇ ਭਰਾਵਾਂ ਦੀ ਡੁੱਬ ਕੇ ਮੌਤ, ਘਰ 'ਚ ਮਚਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri