ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ

07/18/2023 5:57:39 AM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਨ੍ਹਾਂ ਨੇ ਕਿਸ ਹੈਸੀਅਤ ’ਚ ਇਹ ਨੰਬਰ ਜਾਰੀ ਕੀਤੇ ਹਨ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਬਜਾਏ ਇਨ੍ਹਾਂ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ਾਰਪ ਸ਼ੂਟਰ ਦੀਪਕ ਰਾਠੀ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਹਾਲੇ ਤੱਕ ਨੰਬਰ ਜਨਤਕ ਨਹੀਂ ਕੀਤੇ ਗਏ ਪਰ ਸੁਖਬੀਰ ਬਾਦਲ ਆਪਣੇ ਚੈਨਲ ’ਤੇ ਇਹ ਨੰਬਰ ਜਾਰੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਿਸ ਹੈਸੀਅਤ ਨਾਲ ਇਹ ਨੰਬਰ ਜਾਰੀ ਕਰ ਕੇ ਲੋਕਾਂ ਤੋਂ ਮੱਦਦ ਮੰਗ ਰਹੇ ਹਨ, ਜਦਕਿ ਅਜੇ ਤੱਕ ਇਹ ਨੰਬਰ ਜਨਤਕ ਤੌਰ ’ਤੇ ਨਸ਼ਰ ਵੀ ਨਹੀਂ ਹੋਏ।

ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਜਨਮ ਦਿਨ ਮੌਕੇ ਗੋਵਿੰਦਾ ਦੀ ਧੀ ਅਦਾਕਾਰਾ ਟੀਨਾ ਆਹੂਜਾ ਹੋਈ ਨਤਮਸਤਕ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਇਹ ਸਟੈਂਡ ਸਹੀ ਸਾਬਤ ਹੋਇਆ ਹੈ ਕਿ ਇਕ ਪਰਿਵਾਰ ਆਪਣੇ ਨਿੱਜੀ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਹੋਂਦ ’ਚ ਆਈ ਸੰਸਥਾ ਅੱਜ ਇਨ੍ਹਾਂ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਹੀ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਘੱਗਰ ’ਚ ਤੀਜੀ ਵਾਰ ਪਿਆ ਪਾੜ, ਪਾਣੀ ਖ਼ਤਰੇ ਦੇ ਨਿਸ਼ਾਨ ਉੱਪਰ, ਪਿੰਡ ਛੱਡਣ ਲਈ ਮਜਬੂਰ ਲੋਕ

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਸੂਬੇ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੇ ਅਤੇ ਉਹ ਇਨ੍ਹਾਂ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਸੂਬੇ ਵਿਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਆਗੂਆਂ ਨੂੰ ਸੂਬੇ ਅਤੇ ਇਥੋਂ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Manoj

This news is Content Editor Manoj