SGPC ਦੇ ਪ੍ਰਧਾਨ ਵੱਲੋਂ ਸਿਆਸੀ ਪਾਰਟੀ ਲਈ ਕੀਤੇ ਗਏ ਚੋਣ ਪ੍ਰਚਾਰ ''ਤੇ CM ਮਾਨ ਨੇ ਟਵੀਟ ਕਰਕੇ ਕਹੀ ਇਹ ਗੱਲ

Monday, May 01, 2023 - 01:59 PM (IST)

SGPC ਦੇ ਪ੍ਰਧਾਨ ਵੱਲੋਂ ਸਿਆਸੀ ਪਾਰਟੀ ਲਈ ਕੀਤੇ ਗਏ ਚੋਣ ਪ੍ਰਚਾਰ ''ਤੇ CM ਮਾਨ ਨੇ ਟਵੀਟ ਕਰਕੇ ਕਹੀ ਇਹ ਗੱਲ

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਵੱਲੋਂ ਇਕ ਵਿਸ਼ੇਸ਼ ਪਾਰਟੀ ਦੇ ਹੱਕ ’ਚ ਪ੍ਰਚਾਰ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ’ਚ ਕਿਹਾ ਕਿ ਇਕ ਅਜਿਹੀ ਸਿਆਸੀ ਪਾਰਟੀ, ਜਿਸ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਨਾਦਰ ਕਰਨ ਦੇ ਦੋਸ਼ ਲੱਗੇ ਹਨ, ਉਸ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਪ੍ਰਚਾਰ ਕਰਨਾ ਜਾਂ ਵੋਟਰਾਂ ਨੂੰ ਉਨ੍ਹਾਂ ਦੇ ਪੱਖ ’ਚ ਵੋਟ ਪਾਉਣ ਦੀ ਅਪੀਲ ਕਰਨਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

PunjabKesari

ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕੀ ਐੱਸ. ਜੀ. ਪੀ. ਸੀ. ਪ੍ਰਧਾਨ ਦਾ ਉਸ ਪਾਰਟੀ ਦੇ ਪੱਖ ’ਚ ਵੋਟ ਪ੍ਰਚਾਰ ਕਰਨਾ ਕਿੰਨਾ ਸਹੀ ਹੈ? ਮੁੱਖ ਮੰਤਰੀ ਨੇ ਸਵਾਲ ਵੀ ਕੀਤਾ ਕਿ ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੈ? ਮੁੱਖ ਮੰਤਰੀ ਨੇ ਆਪਣੇ ਟਵੀਟ ’ਚ ਸ਼ਰਮਾ ਨੇ ਅਕਾਲੀ ਦਲ ਜਾਂ ਉਸ ਦੇ ਕਿਸੇ ਨੇਤਾ ਦਾ ਨਾਂ ਨਹੀਂ ਲਿਆ। ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਉਪ ਚੋਣ ਹੋਣੀ ਹੈ ਅਤੇ ਮੁੱਖ ਮੰਤਰੀ ਨੂੰ ਸੂਚਨਾ ਮਿਲੀ ਹੈ ਕਿ ਐੱਸ. ਜੀ. ਪੀ. ਸੀ. ਵੱਲੋਂ ਵੋਟਰਾਂ ਨੂੰ ਇਕ ਵਿਸ਼ੇਸ਼ ਸਿਆਸੀ ਪਾਰਟੀ ਦੇ ਪੱਖ ’ਚ ਵੋਟ ਪਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News