ਹੁਸ਼ਿਆਰਪੁਰ ਪੁੱਜੇ CM ਮਾਨ ਦਾ ਵਿਰੋਧੀਆਂ 'ਤੇ ਸ਼ਬਦੀ ਹਮਲਾ, ਕਿਹਾ-ਸਾਡੇ ਪੁਰਖੇ 3 ਲੱਖ ਕਰੋੜ ਦਾ ਕਰਜ਼ਾ ਛੱਡ ਕੇ ਗਏ
Saturday, Apr 15, 2023 - 06:38 PM (IST)
ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਸ੍ਰੀ ਖੁਰਾਲਗੜ੍ਹ ਸਾਹਿਬ 'ਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਵੱਲੋਂ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਜਿੱਥੇ ਆਪਣੀ ਸਰਕਾਰ ਦੇ ਇਕ ਸਾਲ ਦੀ ਕਾਰਗੁਜ਼ਾਰੀ ਦੀਆਂ ਪ੍ਰਾਪਤੀਆਂ ਗਿਣਵਾਈਆਂ, ਉਥੇ ਹੀ ਮੁੱਖ ਮੰਤਰੀ ਮਾਨ ਨੇ ਕਾਂਗਰਸ ਅਤੇ ਅਕਾਲੀਆਂ 'ਤੇ ਵੀ ਰਗੜੇ ਲਾਏ। ਪਿਛਲੀਆਂ ਸਰਕਾਰਾਂ 'ਤੇ ਵਾਰ ਕਰਦੇ ਹੋਏ ਮਾਨ ਨੇ ਕਿਹਾ ਕਿ ਸਾਡੇ ਪੁਰਖ਼ੇ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਏ ਹਨ। ਕਾਂਗਰਸ 'ਤੇ ਵਾਰ ਕਰਦੇ ਕਿਹਾ ਕਿ ਵਜ਼ੀਫ਼ੇ ਅਤੇ ਦਰੱਖ਼ਤ ਖਾ ਗਏ। ਆਪਣੀ ਬਿਰਾਦਰੀ ਦੇ ਹੀ ਬੱਚਿਆਂ ਦਾ ਵਜ਼ੀਫ਼ਾ ਖਾ ਗਏ ਹਨ। ਉਨ੍ਹਾਂ ਕਿਹਾ ਕਿ ਮੇਰੀ ਤੰਮਨਾ ਹੈ ਕਿ ਪੰਜਾਬ ਦੇਸ਼ ਦਾ ਨੰਬਰ-1 ਸੂਬਾ ਬਣੇ।
ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਸਬੰਧੀ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹਰ ਰੋਜ਼ ਕਿਸਾਨਾਂ ਦੇ ਖਾਤਿਆਂ 'ਚ 30-40 ਕਰੋੜ ਰੁਪਏ ਜਾ ਰਹੇ ਹਨ। ਫ਼ਸਲ ਅਜੇ ਖੇਤਾਂ ਵਿਚ ਪਈ ਜਦਕਿ ਪੈਸਾ ਸਿੱਧਾ ਉਨ੍ਹਾਂ ਖ਼ਾਤਿਆਂ 'ਚ ਜਾ ਰਿਹਾ ਹੈ। ਪਹਿਲੀ ਵਾਰ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਾਬੇ ਵਾਲੇ ਚੋਲੇ 'ਚ ਕਰਦਾ ਸੀ ਕਾਲਾ ਧੰਦਾ, ਜਦੋਂ ਚੜ੍ਹਿਆ ਪੁਲਸ ਹੱਥੇ ਤਾਂ ਖੁੱਲ੍ਹ ਗਏ ਸਾਰੇ ਭੇਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।