ਜਰਮਨੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਟਵੀਟ ਕਰ ਕਹੀ ਇਹ ਗੱਲ
Sunday, Sep 11, 2022 - 07:06 PM (IST)
ਚੰਡੀਗੜ੍ਹ : ਵਪਾਰ ਮੇਲੇ ’ਚ ਹਿੱਸਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਦੇ ਸ਼ਹਿਰ ਮਿਊਨਿਖ ਪਹੁੰਚ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਰਮਨੀ ਨਾਲ ਪੰਜਾਬ ਦੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ, ਜਿਸ ਨਾਲ ਸੂਬੇ ’ਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ’ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਉੱਨਤ ਖੇਤੀ ਪ੍ਰਥਾਵਾਂ ਅਤੇ ਹੋਰ ਪ੍ਰਮੁੱਖ ਖੇਤਰਾਂ ’ਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਬਣਾਉਣ ਲਈ ਵਪਾਰਕ ਵਫ਼ਦਾਂ ਅਤੇ ਕੰਪਨੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਟੋਟਾ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਾਉਣ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ, ‘ਕਿਸਾਨ ਵਿਰੋਧੀ ਹੈ ਇਹ ਕਦਮ’