ਦਿੱਲੀ ਲਈ ਰਵਾਨਾ ਹੋਏ CM ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

Friday, Sep 13, 2024 - 02:16 PM (IST)

ਚੰਡੀਗੜ੍ਹ/ਨਵੀਂ ਦਿੱਲੀ (ਵੈੱਬ ਡੈਸਕ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਵੀ ਜਾ ਸਕਦੇ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਤੱਕ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। 

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਿਆਨ

156 ਦਿਨਾਂ ਬਾਅਦ ਮਿਲੀ ਕੇਜਰੀਵਾਲ ਨੂੰ ਜ਼ਮਾਨਤ
ਦੱਸ ਦਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।

ਇਹ ਵੀ ਪੜ੍ਹੋ- PNB ’ਚ ਲਾਕਰ ਲੈਣ ਵਾਲੇ ਸਾਵਧਾਨ! ਕਿਤੇ ਤੁਹਾਡੇ ਖ਼ੂਨ-ਪਸੀਨੇ ਦੀ ਕਮਾਈ ਨਾ ਹੋ ਜਾਵੇ ਸਾਫ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News