ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੁੜ ਜਾਣਗੇ ਦਿੱਲੀ

Friday, Aug 05, 2022 - 08:40 PM (IST)

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੁੜ ਜਾਣਗੇ ਦਿੱਲੀ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਤੋਂ ਦਿੱਲੀ ਦਾ ਦੌਰਾ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਕੱਲ੍ਹ ਤੋਂ ਦਿੱਲੀ ਦੌਰੇ ’ਤੇ ਰਹਿਣਗੇ। ਉਹ ਕੱਲ੍ਹ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਮਾਨ ਨੀਤੀ ਆਯੋਗ ਦੀ ਹੋਣ ਵਾਲੀ ਬੈਠਕ ’ਚ ਹਿੱਸਾ ਲੈਣ ਲਈ ਦਿੱਲੀ ਜਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਸਿਹਤ ਖ਼ਰਾਬ ਹੋਣ ਕਰਕੇ ਦਿੱਲੀ ਗਏ ਸਨ, ਜਦੋਂ ਉਨ੍ਹਾਂ ਨੇ ਦਿੱਲੀ ਦੇ ਅਪੋਲੋ ਹਸਪਤਾਲ ਤੋਂ ਆਪਣਾ ਇਲਾਜ ਕਰਵਾਇਆ ਸੀ।

ਇਹ ਵੀ ਪੜ੍ਹੋ : ਸੰਸਦ ’ਚ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ, ਖ਼ਰਾਬ ਫ਼ਸਲਾਂ ਲਈ ਮੰਗਿਆ ਵਿੱਤੀ ਪੈਕੇਜ


author

Manoj

Content Editor

Related News