ਭਲਕੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Wednesday, Sep 04, 2024 - 07:00 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੁੱਖ ਮੰਤਰੀ ਭਗਵੰਤ ਮਾਨ ਭਲਕੇ ਹੁਸ਼ਿਆਰਪੁਰ ਦਾ ਦੌਰਾ ਕਰਨ ਵਾਲੇ ਹਨ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੱਲ੍ਹ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਅਧਿਆਪਕ ਰਾਜ ਪੁਰਸਕਾਰ ਵਣ ਸਮਾਰੋਹ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਐੱਸ. ਈ. ਪੰਜਾਬ ਵਿਜੇ ਬੁਬਲਾਨੀ, ਕਮਲ ਕਿਸ਼ੋਰ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਚੇਅਰਮੈਨ ਮੈਡਮ ਕਰਮਜੀਤ ਕੌਰ ਨੇ ਦੱਸਿਆ ਕਿ ਹੁਸ਼ਿਆਰਪੁਰ ਸਿਟੀ ਸੈਂਟਰ ਨੇੜੇ ਸਰਵਿਸਿਸ ਕਲੱਬ ਵਿੱਚ ਹੋ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਵੇਰੇ 11 ਵਜੇ ਪਹੁੰਚ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਧਿਆਪਕ ਸਾਹਿਬਾਨਾਂ ਵੱਲੋਂ ਪਾਏ ਗਏ ਸ਼ਲਾਘਾਯੋਗ ਕਾਰਜਾਂ ਲਈ ਅਧਿਆਪਕਾਂ ਨੂੰ ਸਨਮਾਨਤ ਕਰਨਗੇ। ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੀ ਵਿਸ਼ੇਸ਼ ਤੌਰ 'ਤੇ ਪਹੁੰਚਣਗੇ ਅਤੇ ਪੰਜਾਬ ਭਰ ਵਿਚੋਂ ਕਈ ਅਧਿਆਪਕ ਸਾਹਿਬਾਨ ਵੀ ਵਿਸ਼ੇਸ਼ ਤੌਰ 'ਤੇ ਸਮਾਗਮ ਦਾ ਹਿੱਸਾ ਹੋਣਗੇ।

ਇਹ ਵੀ ਪੜ੍ਹੋ- ਜਸਦੀਪ ਸਿੰਘ ਗਿੱਲ ਤੋਂ ਪਹਿਲਾਂ ਕੌਣ-ਕੌਣ ਰਹੇ ਨੇ ਡੇਰਾ ਬਿਆਸ ਦੇ ਮੁਖੀ, ਜਾਣੋ ਪੂਰੀ ਡਿਟੇਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News