ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

Sunday, Nov 19, 2023 - 02:07 PM (IST)

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ : ਭਾਰਤ ਅਤੇ ਆਸਟ੍ਰੇਲੀਆ ਦੀ ਟੀਮ ਵਿਚਾਲੇ ਖੇਡੇ ਜਾ ਰਹੇ ਕ੍ਰਿਕਟ ਦੇ ਵਰਲਡ ਕੱਪ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੀਮ ਇੰਡੀਆ ਦੀ ਹੌਸਲਾਅਫਜ਼ਾਈ ਕੀਤੀ ਹੈ। ਮੁੱਖ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਦੱਸਣਯੋਗ ਹੈ ਕਿ ਅੱਜ ਨਰਿੰਦਰ ਮੋਦੀ ਸਟੇਡੀਅਮ ਵਿਖੇ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਜਿੱਥੇ ਜਿੱਤਣ ਦੇ ਇਰਾਦੇ ਨਾਲ ਉੱਤਰੀਆਂ ਹਨ, ਉੱਥੇ ਹੀ ਦੁਨੀਆ ਭਰ 'ਚ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਇਸ ਮੁਕਾਬਲੇ 'ਤੇ ਟਿਕੀਆਂ ਹੋਈਆਂ ਹਨ। ਮੈਚ 'ਚ ਟਾਸ ਦੀ ਗੱਲ ਕਰੀਏ ਤਾਂ ਆਸਟ੍ਰਲੀਆ ਨੇ ਟਾੱਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। 

ਇਹ ਵੀ ਪੜ੍ਹੋ : ਵਿਸ਼ਵ ਕੱਪ 2023 ਫਾਈਨਲ : ਜਿੱਤ ਦੀ ਨੀਂਹ ਰੱਖਣ ਕ੍ਰੀਜ਼ 'ਤੇ ਉੱਤਰੇ ਭਾਰਤੀ ਓਪਨਰ

 


author

Gurminder Singh

Content Editor

Related News