ਕੱਲ੍ਹ ਵਿਆਹ ਕਰਵਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Wednesday, Jul 06, 2022 - 06:43 PM (IST)

ਕੱਲ੍ਹ ਵਿਆਹ ਕਰਵਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਕੱਲ੍ਹ ਵੀਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝਣਗੇ। ਮਿਲੀ ਜਾਣਕਾਰੀ ਮੁਤਾਬਕ ਡਾ. ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਰਸਮਾਂ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਹੀ ਉਨ੍ਹਾਂ ਲਈ ਇਹ ਰਿਸ਼ਤਾ ਲੱਭਿਆ ਹੈ, ਜਿਸ ਨੂੰ 7 ਜੁਲਾਈ ਨੂੰ ਵਿਆਹ ਦਾ ਰੂਪ ਦੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਵਜ਼ਾਰਤ ਬਣਾ ਕੇ ਸਿਰਜਿਆ ਨਵਾਂ ਇਤਿਹਾਸ, ਉਹ ਕਰ ਵਿਖਾਇਆ ਜੋ ਅੱਜ ਤੱਕ ਨਹੀਂ ਹੋਇਆ

ਦਰਅਸਲ ਪਹਿਲੀ ਪਤਨੀ ਨਾਲ ਭਗਵੰਤ ਮਾਨ ਦਾ 2015 ਵਿਚ ਤਲਾਕ ਹੋ ਗਿਆ ਸੀ। ਜਿਸ ਦੇ ਚੱਲਦੇ ਹੁਣ ਉਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿਚ ਪਹੁੰਚ ਕੇ ਉਨ੍ਹਾਂ ਨੂੰ ਅਸ਼ੀਰਵਾਦ ਦੇਣਗੇ। 

ਇਹ ਵੀ ਪੜ੍ਹੋ : ਕੈਬਨਿਟ ਵਿਸਥਾਰ ਤੋਂ ਬਾਅਦ ਨਵੇਂ ਮੰਤਰੀਆਂ ਨੂੰ ਵੰਡੇ ਗਏ ਮਹਿਕਮੇ, ਜਾਣੋ ਕਿਸ ਕੋਲ ਕਿਹੜਾ ਵਿਭਾਗ ਗਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News