ਛੱਤੀਸਗੜ ਦੇ CM ਭੁਪੇਸ਼ ਬਘੇਲ ਦੇ ਵਿਰੋਧੀਆਂ ’ਤੇ ਰਗੜੇ, PM ਮੋਦੀ ਨੂੰ ਕੀਤੇ ਤਿੱਖੇ ਸਵਾਲ

Wednesday, Feb 16, 2022 - 02:35 PM (IST)

ਜਲੰਧਰ (ਵੈੱਬ ਡੈਸਕ)— ਛੱਤੀਸਗੜ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਜਲੰਧਰ ’ਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਖ਼ੂਬ ਸ਼ਬਦੀ ਹਮਲੇ ਕੀਤੇ। ਉਨ੍ਹਾਂ ਭਾਜਪਾ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ’ਚ ਹੋਈਆਂ ਦੋ ਪੜਾਵਾਂ ਦੀਆਂ ਚੋਣਾਂ ਦੌਰਾਨ ਤੁਸੀਂ ਵੇਖ ਚੁੱਕੇ ਹੋ ਕਿ ਭਾਜਪਾ ਪਿੱਛੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਵੀ ਸਥਿਤੀ ਤੁਹਾਡੇ ਸਾਰਿਆਂ ਦੇ ਸਾਹਮਣੇ ਹੀ ਹੈ।  ਉਨ੍ਹਾਂ ਕਿਹਾ ਕਿ ਅੱਜ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਜਨਤਾ ਭਾਜਪਾ ਪਾਰਟੀ ਤੋਂ ਪਰੇਸ਼ਾਨ ਹੋ ਚੁੱਕੀ ਹੈ। ਮਹਿੰਗਾਈ ’ਚ ਬੇਹੱਦ ਵਾਧਾ ਹੋ ਰਿਹਾ ਹੈ ਅਤੇ ਰੋਜ਼ਗਾਰ ਖੋਹੇ ਜਾ ਰਹੇ ਹਨ। ਅਜਿਹੇ ਸਮੇਂ ’ਚ ਜੁਮਲੇਬਾਜ਼ਾਂ ਦੇ ਵੀ ਜੁਮਲੇ ਕੋਈ ਸੁਣਨ ਨੂੰ ਤਿਆਰ ਨਹੀਂ ਹੈ। 

ਇਹ ਵੀ ਪੜ੍ਹੋ: ਆਰ. ਪੀ. ਸਿੰਘ ਦਾ ਵੱਡਾ ਦਾਅਵਾ, ਕੇਜਰੀਵਾਲ ਆਪਣੀ ਪਤਨੀ ਨੂੰ ਬਣਾਉਣਾ ਚਾਹੁੰਦੇ ਨੇ ਪੰਜਾਬ ਦੀ ਮੁੱਖ ਮੰਤਰੀ

PunjabKesari

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੱਖੇ ਸਵਾਲ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਇਹ ਕਹਿ ਕੇ ਨੋਟਬੰਦੀ ਕਰ ਦਿੱਤੀ ਕਿ ਕਾਲਾ ਧਨ ਫੜਿਆ ਜਾਵੇਗਾ ਪਰ ਕਿੰਨੇ ਸਾਲ ਬੀਤ ਗਏ ਹਨ ਅਤੇ ਪ੍ਰਧਾਨ ਮੰਤਰੀ ਅਜੇ ਤੱਕ ਇਹ ਨਹੀਂ ਦਸ ਸਕੇ ਹਨ ਕਿ ਆਰ. ਬੀ. ਆਈ. ਦੇ ਕੋਲ ਕਿੰਨਾ ਕਾਲਾ ਧਨ ਜਮ੍ਹਾ ਹੋਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਕਾਲੇ ਧਨ ਦਾ ਹਿਸਾਬ ਕੋਣ ਦੇਵੇਗਾ? ਉਨ੍ਹਾਂ ਕਿਹਾ ਕਿ ਫਿਰ ਜੀ. ਐੱਸ. ਟੀ. ਨੂੰ ਲਾਗੂ ਕੀਤਾ ਗਿਆ, ਜਿਸ ਨਾਲ ਹਰ ਵਪਾਰੀ ਦੁਖੀ ਹੋ ਗਿਆ ਹੈ। ਕੋਰੋਨਾ ਕਾਲ ’ਚ ਵੀ ਅਰਥ ਵਿਵਸਥਾ ਦਾ ਭਾਰੀ ਨੁਕਸਾਨ ਹੋਇਆ। ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਕਿਸਾਨੀ ਸੰਘਰਸ਼ ’ਚ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਹਨ। 

ਇਹ ਵੀ ਪੜ੍ਹੋ: CM ਚੰਨੀ ਦਾ ਹੈਲੀਕਾਪਟਰ ਰੋਕੇ ਜਾਣ ’ਤੇ PM ਨਰਿੰਦਰ ਮੋਦੀ ਨੇ ਦਿੱਤਾ ਵੱਡਾ ਬਿਆਨ

PunjabKesari

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਸਣ ਕਾਲੇ ਕਾਨੂੰਨਾਂ ਨਾਲ ਲੋਕਾਂ ਨੂੰ ਕਿੰਨ ਫਾਇਦਾ ਹੋਇਆ ਹੈ? ਕਾਲਾ ਧਨ ਕਿੰਨਾ ਵਾਪਸ ਆਇਆ? ਮੋਦੀ ਸਾਬ੍ਹ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਕਿਸਾਨੀ ਸੰਘਰਸ਼ ’ਚ ਕਿੰਨੇ ਕਿਸਾਨਾਂ ਨੇ ਆਪਣੀ ਜਾਨ ਗੁਆਈ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ’ਚ ਵੀ ਬੇਹੱਦ ਵਾਧਾ ਹੋਇਆ ਹੈ ਪਰ ਹੁਣ ਜਨਤਾ ਸਮਝ ਚੁੱਕੀ ਹੈ ਕਿ ਜੇਕਰ ਮਹਿੰਗਾਈ ਨੂੰ ਘੱਟ ਕਰਨਾ ਹੈ ਤਾਂ ਭਾਜਪਾ ਨੂੰ ਹਰਾਉਣਾ ਹੋਵੇਗਾ। ਇਸ ਦੇ ਇਲਾਵਾ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਵੀ ਤੰਜ ਕੱਸੇ।  ਉਨ੍ਹਾਂ ਕਿਹਾ ਕਿ ਪ੍ਹਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਸਮਾਜ ਵਿਚ ਜ਼ਹਿਰ ਘੋਲਣ ਦਾ ਕੰਮ ਕਰ ਰਹੇ ਹਨ। 

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਜ਼ਿਲ੍ਹੇ 'ਚ ਟਰੈਫਿਕ ਲਈ ਇਹ ਰਹੇਗਾ ਰੂਟ ਪਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News