ਮੁੱਖ ਮੰਤਰੀ ਚੰਨੀ ਵਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਕਿਸਾਨਾਂ ਨੂੰ ਦੋ-ਦੋ ਲੱਖ ਦੇਣ ’ਤੇ ਭੜਕੇ ਭਾਜਪਾ ਆਗੂ

Saturday, Nov 13, 2021 - 06:32 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਹਿੰਸਾ ਵਿਚ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਸ਼ਿਕਾਰ ਹੋਏ ਅਤੇ ਦੇਸ਼ ਵਿਰੋਧੀ ਕੇਸਾਂ ਵਿਚ ਫਸੇ ਕਿਸਾਨਾਂ ਨੂੰ ਮਦਦ ਲਈ ਦੋ-ਦੋ ਲੱਖ ਰੁਪਏ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਨੂੰ ਲੈ ਕੇ ਭਾਜਪਾ ਦੇ ਸੂਬਾ ਸਕੱਤਰ ਸੁਭਾਸ਼ ਸ਼ਰਮਾ ਨੇ ਇਸ ਪੂਰੇ ਮਾਮਲੇ ਦੀ ਜਾਂਚ ਐੱਨ. ਆਈ. ਏ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਇਸ ਸਾਰੇ ਮਾਮਲੇ ਵਿਚ ਕਾਂਗਰਸ ਦੀ ਭੂਮਿਕਾ ਦੀ ਵੀ ਜਾਂਚ ਕਰਵਾਉਣ ਲਈ ਕਿਹਾ ਹੈ। ਟਵਿੱਟਲ ’ਤੇ ਵੀਡੀਓ ਸਾਂਝੀ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ ਦੇ ਐਲਾਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਲਾਲ ਕਿਲ੍ਹਾ ਹਿੰਸਾ ਪਿੱਛੇ ਕਾਂਗਰਸ ਦੀ ਹੀ ਹੱਥ ਸੀ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਵਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

PunjabKesari

ਉਧਰ ਭਾਜਪਾ ਆਗੂ ਦੀ ਇਸ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਦੇਸ਼ ਵਿਰੋਧੀ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਿਸੇ ਵੀ ਢੰਗ ਨਾਲ ਤਿਰੰਗੇ ਦਾ ਅਪਮਾਨ ਨਹੀਂ ਕੀਤਾ। ਤਿਰੰਗਾ ਸਭ ਤੋਂ ਉਤੇ ਸੀ ਅਤੇ ਹਮੇਸ਼ਾ ਉੱਤੇ ਹੀ ਰਹੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪੁਲਸ ’ਤੇ ਹਮਲਾ ਕੀਤਾ ਗਿਆ ਹੈ, ਉਹ ਜ਼ਰੂਰ ਨਿੰਦਣਯੋਗ ਹੈ ਪਰ ਬਾਕੀ ਬੇਕਸੂਰ ਕਿਸਾਨਾਂ ਦੇ ਅਜਿਹੇ ਮੁਕੱਦਮੇ ਚਲਾਉਣਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ : ਪਾਖੰਡੀ ਸਾਧ ਦਾ ਵਹਿਸ਼ੀ ਰੂਪ, ਜਨਾਨੀ ਦਾ ਕਤਲ ਕਰਨ ਤੋਂ ਬਾਅਦ ਵੀ ਸਾਥੀਆਂ ਨਾਲ ਮਿਲ ਲਾਸ਼ ਨਾਲ ਮਿਟਾਈ ਹਵਸ

ਉੱਧਰ ਦੂਜੇ ਪਾਸੇ ਅਕਾਲੀ ਦਲ ਦੇ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਯੂਥ ਗੁਰਦੀਪ ਸਿੰਘ ਗੋਸ਼ਾ ਨੇ ਭਾਜਪਾ ਦੇ ਆਗੂ ਨੂੰ ਹੀ ਉਲਟਾ ਦੇਸ਼ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਬਿਆਨਬਾਜ਼ੀ ਲੀਡਰਾਂ ਨੂੰ ਨਹੀਂ ਸ਼ੋਭਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਉਧਰ ਕਾਂਗਰਸ ਵੱਲੋਂ ਕਿਸਾਨਾਂ ਨੂੰ ਮਦਦ ਦੇਣ ਬਾਰੇ ਵੀ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਕਾਂਗਰਸ ਨੂੰ ਕਿਸਾਨ ਯਾਦ ਆ ਗਏ ਜਦਕਿ ਕਾਲੇ ਕਾਨੂੰਨਾਂ ’ਤੇ ਸਭ ਤੋਂ ਪਹਿਲਾਂ ਕਾਂਗਰਸ ਨੇ ਹੀ ਹਾਮੀ ਭਰੀ ਸੀ।

ਇਹ ਵੀ ਪੜ੍ਹੋ : ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ, ਬਣ ਗਿਆ ਕਰੋੜਪਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News