ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਨਵੇਂ ਸਾਲ ਦੀ ਵਧਾਈ, ਲਿਆ ਇਹ ਅਹਿਦ

Friday, Jan 01, 2021 - 09:14 AM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਨਵੇਂ ਸਾਲ ਦੀ ਵਧਾਈ, ਲਿਆ ਇਹ ਅਹਿਦ

ਅੰਮਿ੍ਰਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਆਮਦ ’ਤੇ ਵਧਾਈ ਦਿੱਤੀ। ਇਸ ਸਬੰਧੀ ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਮੈਂ ਤਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਾਂ ਹਾਂ। ਵਾਹਿਗੁਰੂ ਤਹਾਨੂੰ ਸਾਰਿਆਂ ਨੂੰ ਚੰਗੀ ਸਿਹਤ ਤੇ ਖੁਸ਼ਹਾਲੀ ਦੇਵੇ। ਮੈਂ ਅਰਦਾਸ ਕਰਦਾ ਹਾਂ ਕਿ 2021 ਸਾਡੀ ਜ਼ਿੰਦਗੀ ’ਚ ਸਧਾਰਨਤਾ ਲਿਆਵੇ। ਅਸÄ ਕੋਵਿਡ ਕਾਰਨ ਗੁਆਚੇ ਸਮੇਂ ਨੂੰ ਮੁੜ ਲਿਆਉਣ ਦੀ ਹਰ ਕੋਸ਼ਿਸ਼ ਕਰਾਂਗੇ।

ਇਹ ਵੀ ਪੜ੍ਹੋ  : ਪੰਜਾਬ ਪੁਲਸ ਨੂੰ ਮਿਲਣਗੀਆਂ ਜਿਸਮਾਨੀ ਸੋਸ਼ਣ ਸਬੰਧੀ ਵਿਸ਼ੇਸ਼ ਰਿਸਪਾਂਸ ਟੀਮਾਂ
PunjabKesari

ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਨਵੇਂ ਹੁਕਮਾਂ ਤਹਿਤ ਕੋਵਿਡ-19 ਦੇ ਕੇਸਾਂ ’ਚ ਗਿਰਾਵਟ ਨੂੰ ਦੇਖਦੇ ਹੋਏ ਨਵੇਂ ਸਾਲ ਮੌਕੇ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਆਦੇਸ਼ਾਂ ਤਹਿਤ ਪੰਜਾਬ ’ਚ ਹੁਣ 1 ਜਨਵਰੀ 2021 ਤੋਂ ਭਾਵ ਅੱਜ ਰਾਤ ਦਾ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ। ਕਰਫਿਊ ਕਾਰਣ ਰਾਤ ਨੂੰ 9:30 ਤਕ ਹੋਟਲ, ਰੈਸਟੋਰੈਂਟ ਮੈਰਿਜ ਪੈਲੇਸ ਬੰਦ ਕਰਨ ਦਾ ਆਦੇਸ਼ ਵੀ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਵਿਆਹ ਸਮਾਰੋਹ ਅਤੇ ਸੋਸ਼ਲ ਗੈਦਰਿੰਗ ਲਈ ਇਨ ਡਾਰ 100 ਅਤੇ ਆਊਟ ਡਾਰ ਲਈ 250 ਲੋਕਾਂ ਦੀ ਇਜਾਜ਼ਤ ਦਿੱਤੀ ਗਈ ਸੀ ਪਰ 1 ਜਨਵਰੀ ਤੋਂ ਇਨ ਡਾਰ ਲਈ 200 ਅਤੇ ਆਊਟ ਡੋਰ ਲਈ 500 ਲੋਕਾਂ ਦਾ ਇੱਕਠ ਕੀਤਾ ਜਾ ਸਕਦਾ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜ਼ਿਲਿ੍ਹਆਂ ’ਚ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਉਚਿਤ ਵਿਵਸਥਾ ਕਰਨੀ ਹੋਵੇਗੀ। ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਨੂੰ ਕਿਹਾ ਹੈ।

ਇਹ ਵੀ ਪੜ੍ਹੋ  : ਸਰਹੱਦ ਪਾਰੋਂ ਅੱਤਵਾਦ ਨੂੰ ਠੱਲ੍ਹਣ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਸਥਾਪਿਤ ਹੋਵੇਗਾ ਐੱਸ. ਪੀ. ਵੀ.

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Baljeet Kaur

Content Editor

Related News