ਮੁੱਖ ਮੰਤਰੀ ਦੀ ਫੋਟੋ ਨਾਲ ਛੇੜਖਾਨੀ ਕਰਨ ਵਾਲੇ ਖਿਲਾਫ ਕਾਂਗਰਸੀਆਂ ਨੇ ਕੀਤੀ ਕਾਰਵਾਈ ਦੀ ਮੰਗ
Sunday, Jul 01, 2018 - 09:59 PM (IST)
ਜਲੰਧਰ— ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਨਾਲ ਛੇੜਖਾਨੀ ਕਰਨ ਵਾਲੇ ਵਿਅਕਤੀ ਖਿਲਾਫ ਕਾਂਗਰਸੀਆਂ ਨੇ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸੀ ਪਾਰਟੀ ਦੇ ਮੈਂਬਰ ਪੰਕਜ਼ ਚੱਢਾ, ਭਾਰਤ ਭੂਸ਼ਣ, ਅਤੁਲ ਚੱਢਾ, ਧਰਮਵੀਰ ਸਮੇਤ ਹੋਰ ਆਗੂਆਂ ਨੇ ਅੱਜ ਤਰੁਨ ਕਪੂਰ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਰੁਨ ਕਪੂਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਨਾਲ ਛੇੜਖਾਨੀ ਕਰ ਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਪਾਇਆ ਹੈ, ਜਿਸ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਠੇਸ ਪਹੁੰਚੀ ਹੈ ਅਤੇ ਸਾਰੇ ਅਹੁਦੇਦਾਰਾਂ ਦੇ ਮਨ ਨੂੰ ਵੀ ਬਹੁਤ ਵੱਡੀ ਠੇਸ ਪਹੁੰਚੀ ਹੈ।
ਦੱਸ ਦਈਏ ਕਿ ਤਰੁਨ ਕਪੂਰ ਨਾਂ ਦੇ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਨਾਲ ਛੇੜਖਾਨੀ ਕਰ ਕੇ ਉਸ ਨੂੰ ਸੋਸਲ ਮੀਡੀਆ 'ਤੇ ਅਪਲੋਡ ਕੀਤਾ। ਜਿਸ ਦਾ ਕਾਂਗਰਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।
