ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ 'ਚ ਲਹਿਰਾਇਆ ਤਿਰੰਗਾ

01/26/2020 11:39:54 AM

ਮੋਹਾਲੀ: ਦੇਸ਼ ਭਰ 'ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।  ਜਾਣਕਾਰੀ ਮੁਤਾਬਕ 71ਵੇਂ ਗਣਤੰਤਰ ਦਿਵਸ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ।ਉਥੇ ਹੀ ਅੱਜ ਪੰਜਾਬ 'ਚ ਵੱਖ-ਵੱਖ ਜਿਲਿਆਂ 'ਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ।

ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਦੇ ਸਾਹਮਣੇ ਕਈ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ ਅਤੇ ਪ੍ਰੇਰਨਾ ਸਰੋਤ ਝਾਕੀਆਂ ਦਿਖਾਈਆਂ ਗਈਆਂ। ਦੱਸਣਯੋਗ ਹੈ ਕਿ ਅੱਜ ਤੋਂ 70 ਸਾਲ ਪਹਿਲਾਂ 26 ਜਨਵਰੀ 1950 ਨੂੰ ਭਾਰਤ ਦਾਸੰਵਿਧਾਨ ਲਾਗੂ ਹੋਇਆ ਸੀ ਅਤੇ ਇਸ ਦਿਨ ਨੂੰ ਉਸ ਸਮੇਂ ਤੋਂ ਗਣਤੰਤਰ ਦਿਵਸ ਦੇ ਰੂਪ 'ਚ ਮਨਾਇਆ ਜਾ ਰਿਹਾ ਹੈ।

Shyna

This news is Content Editor Shyna