ਮੁੱਖ ਮੰਤਰੀ ਚੰਨੀ ਨੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਦਿੱਤਾ ਸੱਦਾ

Wednesday, Sep 22, 2021 - 11:14 PM (IST)

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ਉੱਤੇ ਚੱਲਣ ਦਾ ਸੱਦਾ ਦਿੱਤਾ। ਅੱਜ ਇਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਆਜ਼ਾਦੀ ਸੰਘਰਸ਼ ’ਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਤੇ ਜਜ਼ਬੇ ਨੂੰ ਯਾਦ ਕੀਤਾ।

PunjabKesari

ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫਖ਼ਰ ਹੈ ਕਿ ਆਜ਼ਾਦੀ ਸੰਘਰਸ਼ ’ਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ਼ ਅਦਾ ਕੀਤਾ।

ਇਹ ਵੀ ਪੜ੍ਹੋ : CM ਚਰਨਜੀਤ ਚੰਨੀ ਪਹੁੰਚੇ ਹਰਿਆਣਾ ਸਕੱਤਰੇਤ, ਮੁੱਖ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

PunjabKesari


Manoj

Content Editor

Related News