ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ

Wednesday, Feb 16, 2022 - 12:11 AM (IST)

ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ

ਜਲੰਧਰ (ਵੈੱਬ ਡੈਸਕ)-ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸਿੱਧ ਅਦਾਕਾਰ ਤੇ ਸਮਾਜਿਕ ਕਾਰਕੁਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਲੱਗਾ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।

ਇਹ ਵੀ ਪੜ੍ਹੋ : ਭਰ ਜਵਾਨੀ ’ਚ ਦੀਪ ਸਿੱਧੂ ਦਾ ਵਿਛੋੜਾ ਅਸਹਿ ਤੇ ਅਕਹਿ : ਭਗਵੰਤ ਮਾਨ

PunjabKesari

ਜ਼ਿਕਰਯੋਗ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ ਹਾਈਵੇਅ 'ਤੇ ਵਾਪਰੇ ਸੜਕ ਹਾਦਸੇ 'ਚ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ’ਚ ਆਏ ਸਨ। ਉਸ ਸਮੇਂ ਲਾਲ ਕਿਲ੍ਹੇ ’ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ’ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।


author

Manoj

Content Editor

Related News