ਟੈਂਕੀ ’ਤੇ ਚੜ੍ਹਨ ਵਾਲੇ ਤੇ ਪ੍ਰੋਗਰਾਮ ’ਚ ਵਿਘਨ ਪਾਉਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਮੰਚ ਤੋਂ ਦਿੱਤੀ ਚਿਤਾਵਨੀ

11/27/2021 6:36:24 PM

ਬਰਨਾਲਾ (ਕਮਲਜੀਤ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ ’ਤੇ ਚੜ੍ਹਨ ਵਾਲਿਆਂ ਅਤੇ ਪ੍ਰੋਗਰਾਮ ਵਿਚ ਵਿਘਨ ਪਾਉਣ ਵਾਲੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਦਰਅਸਲ ਮੁੱਖ ਮੰਤਰੀ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕਰਨ ਲੱਗੇ ਤਾਂ ਬੇਰੁਜ਼ਗਾਰਾਂ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਗਈ। ਇਸ ਮੌਕੇ ਪੁਲਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਵਿਚ ਵਿਘਨ ਪਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਦਰਜ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਖ਼ਿਲਾਫ਼ ਬਾਗੀ ਸੁਰਾਂ ਉੱਠਣ ਦੇ ਆਸਾਰ, ਵਿਧਾਇਕਾਂ ਨੇ ਰਵੱਈਏ ’ਤੇ ਚੁੱਕੇ ਸਵਾਲ

ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਅਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਹਰੀਸ਼ ਚੌਧਰੀ ’ਤੇ ਕੈਪਟਨ ਦਾ ਹਮਲਾ, ਕਿਹਾ ਕਤਲ ਕੇਸ ’ਚ ਨਾਮਜ਼ਦ ਵਿਅਕਤੀ ਨੂੰ ਸਪੱਸ਼ਟੀਕਰਣ ਦੇਣ ਦੀ ਲੋੜ ਨਹੀਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News