ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ

Thursday, Sep 23, 2021 - 05:52 PM (IST)

ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ

ਕਪੂਰਥਲਾ (ਵੈੱਬ ਡੈਸਕ, ਵਿਪਨ ਮਹਾਜਨ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹੁੰਚੇ। ਇਥੇ ਉਨ੍ਹਾਂ ਨੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸਾਹਿਬ ਦੇ ਨਾਂ ’ਤੇ ਬਣਾਉਣ ਵਾਲੇ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ। 

PunjabKesari
ਅੱਜ ਦੇ ਸਮਾਗਮ ਨੂੰ ਚਾਰ ਚੰਦ ਲਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਵੀ ਕੋਈ ਕਸਰ ਬਾਕੀ ਛੱਡਣ ’ਚ ਪਿੱਛੇ ਨਹੀਂ ਹਟੇ। ਦਰਅਸਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਗਏ ਭੰਗੜੇ ਦੌਰਾਨ ਆਪਣੇ-ਆਪ ਨੂੰ ਰੋਕ ਨਾ ਸਕੇ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਸਾਈ ਕਰਦੇ ਹੋਏ ਭੰਗੜਾ ਪਾਉਂਦੇ ਹੋਏ ਵਿਖੇ। 

PunjabKesari

ਚਰਨਜੀਤ ਸਿੰਘ ਚੰਨੀ ਨੇ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਦੌਰਾਨ ਵਿਦਿਆਰਥੀਆਂ ਦਾ ਹੌਂਸਲਾ ਵਧਾਉਣ ਲਈ ਲੋਕ ਨਾਚ ’ਚ ਹਿੱਸਾ ਲਿਆ ਅਤੇ ਖ਼ੁਦ ਭੰਗੜਾ ਪਾਇਆ। ਮੁੱਖ ਮੰਤਰੀ ਨੂੰ ਭੰਗੜਾ ਪਾਉਂਦੇ ਵੇਖ ਹਰ ਕੋਈ ਹੈਰਾਨ ਰਹਿ ਗਿਆ।  ਇਸ ਭੰਗੜੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਇਹ ਵੀ ਪੜ੍ਹੋ:ਪਲਾਂ 'ਚ ਉਜੜਿਆ ਪਰਿਵਾਰ, ਭੋਗਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਪਿਤਾ-ਪੁੱਤਰ ਸਣੇ ਪੁੱਤਰੀ ਦੀ ਮੌਤ

PunjabKesari
ਉਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਸੰਬੋਧਨ ਕਰਦਿਆਂ ਦੋਆਬਾ ਖੇਤਰ ਦੇ ਵਿਕਾਸ ਲਈ ਅਤੇ ਵਿਸ਼ੇਸ਼ ਕਰਕੇ ਉੱਚੇਰੀ ਸਿੱਖਿਆ ਲਈ ਅਹਿਮ ਐਲਾਨ ਕੀਤੇ। ਉਨ੍ਹਾਂ ਕਪੂਰਥਲਾ ਵਿਖੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਸਹਿਯੋਗ ਨਾਲ ਮੈਨੇਜਮੈਟ ਕਾਲਜ ਸਥਾਪਿਤ ਕਰਨ ਦਾ ਐਲਾਨ ਕੀਤਾ।

PunjabKesari

ਇਸ ਤੋਂ ਇਲਾਵਾ ਮੈਡੀਕਲ ਕਾਲਜ ਕਪੂਰਥਲਾ ਨੀਂਹ ਪੱਥਰ ਜਲਦ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਵਿਖੇ ਆਈ. ਟੀ. ਆਈ. ਦੀ ਸਥਾਪਨਾ ਅਤੇ ਭੁਲੱਥ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਆਈ. ਟੀ. ਆਈ. ਦੀ ਸਥਾਪਨਾ ਦਾ ਐਲਾਨ ਕੀਤਾ। 

PunjabKesari

ਉਨ੍ਹਾਂ ਕਪੂਰਥਲਾ ਸ਼ਹਿਰ ਨੂੰ ਵਿਸ਼ੇਸ਼ ਤੌਰ 'ਤੇ 10 ਕਰੋੜ ਰੁਪਏ ਵਿਕਾਸ ਕਾਰਜ਼ਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਾਈ ਟੈਨਸ਼ਨ ਤਾਰਾਂ ਹਟਾਉਣ ਲਈ ਵੀ 4 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੌਥਾ ਦਰਜਾ ਕਰਮਚਾਰੀਆਂ ਦੀ ਭਰਤੀ ਰੈਗੁਲਰ ਹੋਵੇਗੀ ਅਤੇ ਉਨ੍ਹਾਂ ਨੂੰ ਠੇਕੇ 'ਤੇ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਦੇ ਖ਼ਾਤਮੇ ਲਈ ਮੁਹਰੇ ਆਉਣ।

ਇਹ ਵੀ ਪੜ੍ਹੋ: ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚਰਨਜੀਤ ਚੰਨੀ ਨੂੰ ਆਇਆ ਸੀ ਰਾਹੁਲ ਗਾਂਧੀ ਦਾ ਫ਼ੋਨ, ਜਾਣੋ ਕੀ ਹੋਈ ਸੀ ਗੱਲਬਾਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News