ਮੁੱਖ ਮੰਤਰੀ ਚੰਨੀ ਦੇ ਘਰ ’ਚ ਕੋਰੋਨਾ ਦੀ ਐਂਟਰੀ, ਪਤਨੀ ਤੇ ਪੁੱਤਰ ਦੀ ਰਿਪੋਰਟ ਆਈ ਪਾਜ਼ੇਟਿਵ

Saturday, Jan 08, 2022 - 12:33 PM (IST)

ਜਲੰਧਰ/ਚੰਡੀਗੜ੍ਹ (ਜੱਸੋਵਾਲ)— ਪੰਜਾਬ ’ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਇਕ ਵਾਰ ਫਿਰ ਤੋਂ ਵੱਧਣ ਲੱਗਾ ਹੈ। ਕੋਰੋਨਾ ਨੇ ਇਕ ਵਾਰ ਫਿਰ ਤੋਂ ਸਿਆਸਤਦਾਨਾਂ ਨੂੰ ਆਪਣੀ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ’ਚ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਮੁੱਖ ਮੰਤਰੀ ਚੰਨੀ ਦੇ ਘਰ ’ਚੋਂ ਦੋ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਚਰਨਜੀਤ ਸਿੰਘ ਚੰਨੀ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਨਵਜੀਤ ਨੂੰ ਸਿਵਲ ਸਰਜਨ ਵੱਲੋਂ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਘਰ ’ਚ ਹੀ ਆਈਸੋਲੇਟ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਫੜੀ ਰਫ਼ਤਾਰ, 250 ਤੋਂ ਵਧੇਰੇ ਕੇਸ ਆਏ ਪਾਜ਼ੇਟਿਵ

ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਰੋਨਾ ਦਾ ਟੈਸਟ ਕਰਵਾਇਆ ਹੈ, ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਉਥੇ ਹੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਤੱਕ ਉਨ੍ਹਾਂ ਦੀ ਕੋਰੋਨਾ ਰਿਪੋਰਟ ਨਹੀਂ ਆਉਂਦੀ, ਉਦੋਂ ਤੱਕ ਉਨ੍ਹਾਂ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਚੰਨੀ ਨੇ ਵੀ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਇਹ ਵੀ ਪੜ੍ਹੋ: ਪਰਗਟ ਸਿੰਘ ਦੀ ਸਿੱਧੂ ਤੋਂ ਬਣਨ ਲੱਗੀ ਦੂਰੀ, ਖ਼ਫ਼ਾ ਹੋਣ ਮਗਰੋਂ ਹਾਈਕਮਾਨ ਤਕ ਫਿਰ ਪਹੁੰਚਾਈ ਸ਼ਿਕਾਇਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News