ਮੁੱਖ ਮੰਤਰੀ ਪੋਲਿੰਗ ਪ੍ਰਕਿਰਿਆ ਦੌਰਾਨ ਟਵਿਟਰ ’ਤੇ ਵਰਕਰਾਂ ਦਾ ਹੌਸਲਾ ਵਧਾਉਂਦੇ ਰਹੇ

Thursday, May 11, 2023 - 01:29 PM (IST)

ਮੁੱਖ ਮੰਤਰੀ ਪੋਲਿੰਗ ਪ੍ਰਕਿਰਿਆ ਦੌਰਾਨ ਟਵਿਟਰ ’ਤੇ ਵਰਕਰਾਂ ਦਾ ਹੌਸਲਾ ਵਧਾਉਂਦੇ ਰਹੇ

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਦੌਰਾਨ ਟਵਿਟਰ ’ਤੇ ਆਪਣੇ ਵਰਕਰਾਂ ਦਾ ਹੌਸਲਾ ਵਧਾਉਂਦੇ ਰਹੇ। ਜਿਵੇਂ ਹੀ ਪੋਲਿੰਗ ਸ਼ੁਰੂ ਹੋਈ ਤਾਂ ਭਗਵੰਤ ਮਾਨ ਨੇ ਸਭ ਤੋਂ ਪਹਿਲਾ ਟਵੀਟ ਪਾ ਕੇ ਲਿਖਿਆ ਕਿ ਜਲੰਧਰ ਦੇ ਵੋਟਰ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਲ ਹੋਏ ਵੋਟਰ ਕਾਰਡ ਦੀ ਅੱਜ ਆਪਣੀ ਮਰਜ਼ੀ ਨਾਲ ਵਰਤੋਂ ਕਰਨ। ਉਨ੍ਹਾਂ ਲਿਖਿਆ ਕਿ ਈਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਸਮਝਣ ਵਾਲੇ, ਸਿਹਤ, ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲਿਆਓ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਓ। ਪਹਿਲੇ ਟਵੀਟ ਤੋਂ 3 ਘੰਟੇ ਬਾਅਦ ਹੀ ਮੁੱਖ ਮੰਤਰੀ ਨੇ ਦੂਜਾ ਟਵੀਟ ਪਾਉਂਦੇ ਹੋਏ ਲਿਖਿਆ ਕਿ ਜਲੰਧਰ ਲੋਕ ਸਭਾ ਤੋਂ 11.30 ਵਜੇ ਤਕ ਹੌਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਲਿਖਿਆ ਕਿ ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ ਅਤੇ ਵੋਟ ਪਾਉਣਾ ਸਭ ਦਾ ਲੋਕਤੰਤਰੀ ਅਧਿਕਾਰ ਹੈ।

ਇਹ ਵੀ ਪੜ੍ਹੋ : ਅਧਿਆਪਕ ਭਰਤੀ ਰਿਕਾਰਡ ’ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ 5 ਮੁਲਾਜ਼ਮ ਗ੍ਰਿਫਤਾਰ

ਇਸ ਟਵੀਟ ਦੇ ਇਕ ਘੰਟੇ ਬਾਅਦ ਹੀ ਉਨ੍ਹਾਂ ਇਕ ਹੋਰ ਟਵੀਟ ਪਾਉਂਦੇ ਹੋਏ ਲਿਖਿਆ ਕਿ ਅਸੀਂ ਜਿੱਤਾਂਗੇ ਜ਼ਰੂਰ, ਹੌਸਲੇ ਬੁਲੰਦ ਰੱਖੋ। ਜਲੰਧਰ ਦੀ ਆਵਾਜ਼ ਲੋਕ ਸਭਾ ਵਿਚ ਪੰਜਾਬ ਦੀ ਅਾਵਾਜ਼ ਬਣ ਕੇ ਗੂੰਜੇ, ਵੱਧ ਤੋਂ ਵੱਧ ਇਸ ਅਾਵਾਜ਼ ਦਾ ਹਿੱਸਾ ਬਣ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿਓ। ਮੁੱਖ ਮੰਤਰੀ ਦੇ ਨਜ਼ਦੀਕੀਆਂ ਦਾ ਮੰਨਣਾ ਸੀ ਕਿ ਉਨ੍ਹਾਂ ਅਜਿਹੇ ਟਵੀਟ ਪਾ ਕੇ ਆਪਣੇ ਵਰਕਰਾਂ ਦਾ ਹੌਸਲਾ ਵਧਾਉਣ ਦਾ ਕੰਮ ਕੀਤਾ। ਇਹੀ ਨਹੀਂ, ਆਮ ਆਦਮੀ ਪਾਰਟੀ ਦੇ ਮੰਤਰੀਆਂ ਵੱਲੋਂ ਵੀ ਸੋਸ਼ਲ ਮੀਡੀਆ ’ਤੇ ਵਿਰੋਧੀ ਖੇਮੇ ਦੀਆਂ ਪੋਲਿੰਗ ਬੂਥਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News