ਮੁੱਖ ਮੰਤਰੀ ਵੱਲੋਂ ਜਸਬੀਰ ਸਿੰਘ ਗਿੱਲ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Friday, May 28, 2021 - 10:55 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਮਾਤਾ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਗਿੱਲ ਜੋ 77 ਵਰ੍ਹਿਆਂ ਦੇ ਸਨ, ਦਾ ਬੀਤੀ ਰਾਤ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ। ਜ਼ਿਕਰਯੋਗ ਹੈ ਕਿ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਬਿਆਸ ਤੋਂ ਵਿਧਾਇਕ ਰਹੇ ਸਵ. ਸੰਤ ਸਿੰਘ ਗਿੱਲ ਦੇ ਪਤਨੀ ਸਨ। ਆਪਣੇ ਸ਼ੋਕ ਸੰਦੇਸ਼ ’ਚ ਮੁੱਖ ਮੰਤਰੀ ਨੇ ਕਿਹਾ, ‘‘ਆਪ ਜੀ ਦੇ ਮਾਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜੋ ਕਿ ਬਹੁਤ ਦੁਖਦਾਈ ਤੇ ਅਸਹਿ ਸਦਮਾ ਹੈ।’’ ਗਿੱਲ ਪਰਿਵਾਰ ਦੇ ਮੈਂਬਰਾਂ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

PunjabKesari

ਇਹ ਵੀ ਪੜ੍ਹੋ : ਹਸਪਤਾਲਾਂ ’ਚ ਕੋਵਿਡ ਮਰੀਜ਼ਾਂ ਤੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਸੂਬਾ ਪੱਧਰੀ ਕਮੇਟੀ ਗਠਿਤ

ਦੱਸਣਯੋਗ ਹੈ ਕਿ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੀ ਸਤਿਕਾਰ ਯੋਗ ਮਾਤਾ ਜੀ ਦਾ ਦਿਹਾਂਤ ਹੋ ਗਿਆ। ਇਸ ਗੱਲ ਦੀ ਸੂਚਨਾ ਉਨ੍ਹਾਂ ਨੇ ਆਪਣੇ ਸਾਕ-ਸਬੰਧੀਆਂ ਅਤੇ ਦੋਸਤਾਂ ਨੂੰ ਫੇਸਬੁੱਕ ’ਤੇ ਪੋਸਟ ਸ਼ੇਅਰ ਕਰਕੇ ਕੀਤੀ। ਫੇਸਬੁੱਕ ਪੇਜ਼ ’ਤੇ ਸ਼ੇਅਰ ਕੀਤੀ ਪੋਸਟ ’ਚ ਜਸਬੀਰ ਸਿੰਘ ਗਿੱਲ ਡਿੰਪਾ ਨੇ ਲਿਖਿਆ ਹੈ,‘ਮੇਰੇ ਬਹੁਤ ਸਤਿਕਾਰ ਯੋਗ ਮਾਤਾ ਜੀ ਸਰਦਾਰਨੀ ਸਤਵਿੰਦਰ ਕੌਰ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਮਹਾਰਾਜ ਜੀ ਦੇ ਚਰਨਾ ਵਿੱਚ ਜਾ ਬਿਰਾਜੇ ਹਨ।’ 

ਇਹ ਵੀ ਪੜ੍ਹੋ : ਹਾਈ ਕੋਰਟ ਦੇ ਹੁਕਮ,  ਨਾ ਕੰਮ ਕਰਨ ਵਾਲੇ ਫਰੰਟਲਾਈਨ ਵਰਕਰਾਂ ਦੀ ਮੰਗੀ ਸੂਚੀ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News