ਅਨੰਤਨਾਗ ’ਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ’ਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Tuesday, Sep 19, 2023 - 04:45 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ’ਚ ਹਾਲ ਹੀ ’ਚ ਹੋਏ ਅੱਤਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫ਼ੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ’ਚ ਅੱਤਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖਾਸ ਤੌਰ ’ਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲਿਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ।
ਇਹ ਵੀ ਪੜ੍ਹੋ : ਕੈਨੇਡਾ ’ਚ ਲੇਬਰ 5 ਗੁਣਾ ਸਸਤੀ, ਵਿਦਿਆਰਥੀ ਹੋਏ ਪ੍ਰੇਸ਼ਾਨ, ਗੁਰਦੁਆਰਿਆਂ ’ਚ ਲੰਗਰ ਛਕ ਕੇ ਕਰ ਰਹੇ ਗੁਜ਼ਾਰਾ
ਦੱਸਣਯੋਗ ਹੈ ਕਿ ਫ਼ੌਜੀ ਜਵਾਨ ਪਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬੱਲਮਗੜ੍ਹ (ਸਮਾਣਾ) ਕਸ਼ਮੀਰ ਦੇ ਅਨੰਤਨਾਗ ’ਚ ਫ਼ੌਜੀ ਆਪਰੇਸ਼ਨ ’ਚ 13 ਸਤੰਬਰ ਨੂੰ ਸ਼ਹੀਦ ਹੋ ਗਿਆ ਸੀ। ਪਿੰਡ ਵਾਸੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਲਮਗੜ੍ਹ ਜੋ ਕਰੀਬ ਤਿੰਨ ਸਾਲ ਪਹਿਲਾਂ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਜਿਸ ਦੀ ਤਾਇਨਾਤੀ ਹੁਣ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਸੀ, ਜਿੱਥੇ ਅੱਤਵਾਦੀਆਂ ਨਾਲ ਚੱਲ ਰਹੇ ਮੁਕਾਬਲੇ ਦੌਰਾਨ 13 ਸਤੰਬਰ ਨੂੰ ਪਰਦੀਪ ਸਿੰਘ ਲਾਪਤਾ ਹੋ ਗਿਆ ਸੀ ਜਿਸ ਦੀ ਹੁਣ ਮ੍ਰਿਤਕ ਦੇਹ ਬਰਾਮਦ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ETT ਅਧਿਆਪਕਾ ਦਾ ਜਾਅਲੀ ਬੀ. ਸੀ. ਸਰਟੀਫਿਕੇਟ ਕੀਤਾ ਰੱਦ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8