ਮੁੱਖ ਮੰਤਰੀ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਵੱਡਾ ਐਕਸ਼ਨ
Tuesday, Oct 21, 2025 - 05:27 PM (IST)

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਫੇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮਾਮਲੇ ਵਿਚ ਸਾਈਬਰ ਸੈਲ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਸਟੇਟ ਸਾਈਬਰ ਸੈਲ ਮੋਹਾਲੀ ਵਿਚ ਵੀਡੀਓ ਪਾਉਣ ਵਾਲੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਏ. ਆਈ. ਟੈਕਨਾਲੋਜੀ ਦੀ ਦੁਰਵਰਤੋਂ ਕਰਦੇ ਹੋਏ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਟੇਟ ਸਾਈਬਰ ਸੈਲ ਵੱਲੋਂ ਜਗਮਨ ਸਮਰਾ ਨਾਂ ਦੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੀਵਾਲੀ ਵਾਲੀ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਵਾਰਦਾਤ ਦੇਖ ਦਹਿਲ ਗਏ ਲੋਕ
ਸੂਤਰਾਂ ਮੁਤਾਬਰ ਸਮਰਾ ਇਸ ਸਮੇਂ ਬ੍ਰਿਟਿਸ਼ ਕੋਲੰਬੀਆ ਵਿਚ ਰਹਿ ਰਿਹਾ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਖਿਰ ਇਹ ਵੀਡੀਓ ਕਿਸ ਤਰ੍ਹਾਂ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਬਕਾ DGP ਮੁਹੰਮਦ ਮੁਸਤਫਾ, ਪਤਨੀ ਰਜ਼ੀਆ ਸੁਲਤਾਨਾ, ਧੀ ਅਤੇ ਨੂੰਹ ’ਤੇ ਕਤਲ ਦਾ ਕੇਸ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e