ਸੰਗਰੂਰ ਜ਼ਿਮਨੀ ਚੋਣ : ਮੁੱਖ ਮੰਤਰੀ ਨੇ ‘ਆਪ’ ਦੇ ਹੱਕ ’ਚ ਪ੍ਰਚਾਰ ਕਰਨ ਲਈ ਉਤਾਰੇ 6 ਮੰਤਰੀ

Tuesday, Jun 14, 2022 - 02:53 PM (IST)

ਸੰਗਰੂਰ ਜ਼ਿਮਨੀ ਚੋਣ : ਮੁੱਖ ਮੰਤਰੀ ਨੇ ‘ਆਪ’ ਦੇ ਹੱਕ ’ਚ ਪ੍ਰਚਾਰ ਕਰਨ ਲਈ ਉਤਾਰੇ 6 ਮੰਤਰੀ

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਦੀ ਉਪ-ਚੋਣ ਵਿਚ ਆਪਣੇ 6 ਹੋਰ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਉਨ੍ਹਾਂ ਆਪਣੇ ਮੰਤਰੀਆਂ ਨੂੰ ਸੰਗਰੂਰ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ 3 ਮਹੀਨਿਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਕਾਰ ਪਾਰਕਿੰਗ 'ਚ ਖੜੀ ਹੌਂਡਾ ਸਿਟੀ ਕਾਰ ਨੂੰ ਲੱਗੀ ਅਚਾਨਕ ਅੱਗ, ਸੜ ਕੇ ਹੋਈ ਸੁਆਹ

ਮੁੱਖ ਮੰਤਰੀ ਨੇ ਜਿਨ੍ਹਾਂ ਮੰਤਰੀਆਂ ਨੂੰ ਸੰਗਰੂਰ ਵਿਚ ਡੇਰੇ ਲਾਉਣ ਲਈ ਕਿਹਾ ਹੈ, ਉਨ੍ਹਾਂ ਵਿਚ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਅਤੇ ਬਲਜੀਤ ਕੌਰ ਸ਼ਾਮਲ ਹਨ। ਇਨ੍ਹਾਂ ਮੰਤਰੀਆਂ ਨੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ।

ਇਹ ਵੀ ਪੜ੍ਹੋ- ਬੇਰੁਜ਼ਗਾਰੀ ਤੋਂ ਪਰੇਸ਼ਾਨ 19 ਸਾਲਾ ਗੱਭਰੂ ਨੇ ਗਲ ਲਾਈ ਮੌਤ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News