ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

Tuesday, Aug 15, 2023 - 06:50 PM (IST)

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਪਟਿਆਲਾ (ਬਿਊਰੋ) : ਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ। ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ’ਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ।

ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਮੌਕੇ ਸੁਸ਼ੀਲ ਰਿੰਕੂ ਨੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹਾਲ ’ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਤਾਂ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

PunjabKesari

ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਹੜ੍ਹਾਂ ਨਾਲ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 

ਇਹ ਵੀ ਪੜ੍ਹੋ : 3 ਸਾਲਾ ਪੁੱਤ ਨੂੰ ਕਤਲ ਕਰਨ ਵਾਲੇ ਪਿਓ ਨੇ ਖੁਦ ਬਰਾਮਦ ਕਰਵਾਈ ਲਾਸ਼, ਦੇਖ ਦਹਿਲ ਗਏ ਦਿਲ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 


author

Anuradha

Content Editor

Related News