ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ SGPC ਨੂੰ ਦਿੱਤਾ ਪੂਰਨ ਸਮਰਥਨ

Sunday, Jun 13, 2021 - 04:48 PM (IST)

ਮੁੱਖ ਮੰਤਰੀ  ਨੇ ਸ੍ਰੀ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ SGPC ਨੂੰ ਦਿੱਤਾ ਪੂਰਨ ਸਮਰਥਨ

ਚੰਡੀਗੜ੍ਹ (ਬਿਊਰੋ) : ਸ੍ਰੀ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਮਹਿਕਮੇ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰਾਜੈਕਟ ਲਈ ਸੂਬਾ ਸਰਕਾਰ ਤੋਂ ਮਨਜੂਰੀ ਨਾ ਮਿਲਣ ਬਾਰੇ ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ, ਬਿਜਲੀ ਮਹਿਕਮੇ ਨੇ ਪਹਿਲਾਂ ਹੀ ਇਸ ਪ੍ਰਾਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਕੈਪਟਨ ਦਾ ਕਰਾਰਾ ਜਵਾਬ, ਕਿਹਾ ਮੇਰੇ ਤੋਂ ਸਿੱਖੋ ਕਿਵੇਂ ਸਕੂਲਾਂ ਨੂੰ ਬਿਹਤਰ ਬਣਾਉਣਾ

ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸਨ ਨੇ ਹਰਿਮੰਦਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ ‘ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜਤ ਮੰਗੀ ਸੀ, ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਸੀ। ਮੀਟਿੰਗ ਦੌਰਾਨ, ਪਾਵਰਕਾਮ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਤੱਕ ਬਿਜਲੀ ਪਹੁੰਚਾਉਣ ਲਈ ਪਾਵਰਕਾਮ ਦੇ ਮੌਜੂਦਾ ਟਰਾਂਸਮਿਸ਼ਨ ਨੈਟਵਰਕ ਦੀ ਵਰਤੋਂ ਦੀ ਪੇਸ਼ਕਸ ਵੀ ਕੀਤੀ ਸੀ, ਜਿਸ ਲਈ ਯੂਨਾਈਟਿਡ ਸਿੱਖ ਮਿਸ਼ਨ ਨੂੰ ਪੂੰਜੀ ਨਿਵੇਸ਼ ਦੀ ਲੋੜ ਨਹੀਂ ਪਵੇਗੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਾਜੈਕਟ ਨੂੰ ਚਲਾਉਣ ਵਿਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰਾਜੈਕਟ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਅਤੇ ਇਸ ਦੇ ਜਲਦ ਪੂਰਾ ਹੋਣ ਨੂੰ ਯਕੀਨੀ ਬਣਾਉਣ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਯੂਨਾਈਟਿਡ ਸਿੱਖ ਮਿਸ਼ਨ ਅਤੇ ਐੱਸ. ਜੀ. ਪੀ. ਸੀ. ਵੱਲੋਂ ਸੰਕਲਪਿਤ ਕੀਤੇ ਇਸ ਪ੍ਰਾਜੈਕਟ ਲਈ ਆਪਣੀ ਸਰਕਾਰ ਦਾ ਪੂਰਨ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਪੰਜਾਬ ਤੋਂ ਚੋਣ ਲੜਨ ਦਾ ਦਿੱਤਾ ਸੱਦਾ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News