ਮੁੱਖ ਮੰਤਰੀ ਨੇ ਡਿਊਟੀ ਨਿਭਾਉਂਦਿਆਂ ਜਾਨ ਗੁਆਉਣ ਵਾਲੇ ਪੁਲਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

Monday, Jul 03, 2023 - 05:43 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਦੁਰਘਟਨਾ ’ਚ ਜਾਨ ਗੁਆਉਣ ਵਾਲੇ ਪੁਲਸ ਮੁਲਾਜ਼ਮਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ 12 ਲੱਖ ਰੁਪਏ (ਪ੍ਰਤੀ ਬੱਚਾ 4 ਲੱਖ ਰੁਪਏ) ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਜਲੰਧਰ ਵਿਖੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਏ. ਐੱਸ. ਆਈ. ਸੰਜੀਵ ਕੁਮਾਰ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਏ. ਐੱਸ. ਆਈ. ਪਰਨਾਮ ਸਿੰਘ ਅਤੇ ਏ. ਐੱਸ. ਆਈ. ਗੁਰਲਾਲ ਸਿੰਘ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇ ਚੈੱਕ ਸੌਂਪੇ, ਜਿਨ੍ਹਾਂ ਦੀ ਵੱਖ-ਵੱਖ ਹਾਦਸਿਆਂ ’ਚ ਮੌਤ ਹੋ ਗਈ ਸੀ। ਗੌਰਤਲਬ ਹੈ ਕਿ ਏ. ਐੱਸ. ਆਈ. ਸੰਜੀਵ ਕੁਮਾਰ ਨੂੰ ਇੱਕ ਬਲੇਰੋ ਗੱਡੀ ਨੇ ਉਸ ਵੇਲੇ ਟੱਕਰ ਮਾਰ ਦਿੱਤੀ ਜਦੋਂ ਉਹ ਜਲੰਧਰ ’ਚ ਸਖ਼ਤ ਸੁਰੱਖਿਆ ਵਾਲੇ ਵੀ. ਵੀ. ਆਈ. ਪੀ. ਦੀ ਫੇਰੀ ਦੌਰਾਨ ਵਾਹਨਾਂ ਦੀ ਜਾਂਚ ਕਰ ਰਿਹਾ ਸੀ। ਇਸੇ ਤਰ੍ਹਾਂ ਏ. ਐੱਸ. ਆਈ. ਪਰਨਾਮ ਸਿੰਘ ਅਤੇ ਗੁਰਲਾਲ ਸਿੰਘ ਦੀ ਵੀ ਵੱਖ-ਵੱਖ ਦੁਰਘਟਨਾਵਾਂ ਕਾਰਨ ਮੌਤ ਹੋ ਗਈ ਸੀ।

PunjabKesari

ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ’ਚ ਅਮਨ-ਕਾਨੂੰਨ  ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ।

ਇਹ ਵੀ ਪੜ੍ਹੋ : ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ  ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ।

PunjabKesari

ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ’ਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

PunjabKesari

ਇਸ ਦੌਰਾਨ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਮੁੱਖ ਮੰਤਰੀ ਦਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਗਵੰਤ ਮਾਨ ਦੀ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ ਜੋ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ’ਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਪੈਸ਼ਲ ਡੀ. ਜੀ. ਪੀ. ਈਸ਼ਵਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਮਾਮਲਾ ਫੰਡ ਦੀ ਬਰਬਾਦੀ ਰੋਕਣ ਦਾ : ਵਿਕਾਸ ਕਾਰਜਾਂ ਦੀ ਚੈਕਿੰਗ ਲਈ ਫਿਰ ਤੋਂ ਫੀਲਡ ’ਚ ਉਤਰੇ ਜ਼ੋਨਲ ਕਮਿਸ਼ਨਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News