ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼
Saturday, Jun 08, 2024 - 02:13 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ 'ਆਪ' ਦੇ ਲੋਕ ਸਭਾ ਉਮੀਦਵਾਰਾਂ ਅਤੇ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ’ਚ ਹਲਕਿਆਂ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। 'ਆਪ' ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ, ਦੋਵਾਂ ਨੇ ਆਪੋ-ਆਪਣੇ ਖੇਤਰਾਂ ਦੇ ਵਿਧਾਇਕਾਂ ਅਤੇ 'ਆਪ' ਟੀਮਾਂ ਦਾ ਸਹਿਯੋਗ ਅਤੇ ਮਿਹਨਤ ਲਈ ਧੰਨਵਾਦ ਕੀਤਾ। ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ, ਆਮ ਆਦਮੀ ਪਾਰਟੀ (ਆਪ) ਦਾ ਦੋਵਾਂ ਹਲਕਿਆਂ ’ਚ ਵੋਟ ਸ਼ੇਅਰ ਵਧਿਆ ਹੈ ਅਤੇ ਅੰਤ ’ਚ ਪਾਰਟੀ ਬਹੁਤ ਹੀ ਘੱਟ ਫ਼ਰਕ ਨਾਲ ਪਿੱਛੇ ਰਹੀ।
ਇਹ ਖ਼ਬਰ ਵੀ ਪੜ੍ਹੋ : CBSE ਦਾ ਖੁਲਾਸਾ : 500 ਸਕੂਲਾਂ ਦੇ ਨਤੀਜਿਆਂ ’ਚ ਹੋਈ ਗੜਬੜੀ, ਸਕੂਲਾਂ ਨੂੰ ਦਿੱਤੇ ਸਮੀਖਿਆ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗੇ ਕੰਮ ਜਾਰੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ 'ਤੇ ਹੋਰ ਮਿਹਨਤ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ‘ਆਪ’ ਆਗੂਆਂ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਹ ਲੋਕ ਸਭਾ ਚੋਣ ਸਾਡੇ ਲਈ ਕਾਫ਼ੀ ਉਤਸ਼ਾਹਜਨਕ ਰਹੀ।
ਇਹ ਖ਼ਬਰ ਵੀ ਪੜ੍ਹੋ : 13 ’ਚੋਂ 12 ਲੋਕ ਸਭਾ ਸੀਟਾਂ ’ਤੇ ਵਧਿਆ ਭਾਜਪਾ ਦਾ ਵੋਟ ਸ਼ੇਅਰ, ਲੋਕਾਂ ਨੇ ‘ਆਪ’ ਨੂੰ ਨਕਾਰਿਆ : ਵਿਨੀਤ ਜੋਸ਼ੀ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8