ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅੰਮ੍ਰਿਤਸਰ ’ਚ ਅਤੇ ਜਾਣੋ ਬਾਕੀ ਮੰਤਰੀ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ
Saturday, Aug 07, 2021 - 12:06 AM (IST)
ਜਲੰਧਰ/ਚੰਡੀਗੜ੍ਹ (ਅਸ਼ਵਨੀ, ਧਵਨ)-ਆਜ਼ਾਦੀ ਦਿਹਾੜੇ 15 ਅਗਸਤ ਦੇ ਸਮਾਗਮਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਿਸਟ ਜਾਰੀ ਕੀਤੀ ਗਈ ਹੈ, ਜਿਸ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਵਿਖੇ ਤਿਰੰਗਾ ਲਹਿਰਾਉਣਗੇ ਅਤੇ ਓ. ਪੀ. ਸੋਨੀ ਜਲੰਧਰ ਪਹੁੰਚਣਗੇ। ਪੰਜਾਬ ਵਿਧਾਨਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਰੂਪਨਗਰ ’ਚ ਅਤੇ ਪੰਜਾਬ ਵਿਧਾਨਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ਵਿਚ ਕੌਮੀ ਝੰਡਾ ਲਹਿਰਾਉੁਣਗੇ।
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਐੱਸ. ਏ. ਐੱਸ. ਨਗਰ (ਮੋਹਾਲੀ) ’ਚ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ’ਚ, ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੌਤ ਫਿਰੋਜ਼ਪੁਰ ’ਚ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ’ਚ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਐੱਸ. ਬੀ. ਐੱਸ. ਨਗਰ ’ਚ ਕੌਮੀ ਝੰਡਾ ਲਹਿਰਾਉਣਗੇ।
ਇਹ ਵੀ ਪੜ੍ਹੋ : ਜਲੰਧਰ ਦੀ ਸੁਰਜੀਤ ਹਾਕੀ ਅਕੈਡਮੀ ਨੇ ਭਾਰਤੀ ਟੀਮ ਨੂੰ ਦਿੱਤੇ 9 ਅਣਮੁੱਲੇ ਖਿਡਾਰੀ, ਜਿਨ੍ਹਾਂ ਵਧਾਇਆ ਭਾਰਤ ਦਾ ਮਾਣ
ਇਸ ਤਰ੍ਹਾਂ ਹੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣ ਚੌਧਰੀ ਪਠਾਨਕੋਟ ’ਚ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਮਾਲੇਰਕੋਟਲਾ ’ਚ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜਲੰਧਰ ’ਚ, ਖੇਡ ਅਤੇ ਯੁਵਾ ਸੇਵਾਵਾਂ ਦੇ ਮੰਤਰੀ ਮੁਕਤਸਰ ਸਾਹਿਬ ’ਚ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ੍ਰੀ ਫਤਹਿਗੜ੍ਹ ਸਾਹਿਬ ’ਚ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ’ਚ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ’ਚ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਪਟਿਆਲਾ ’ਚ, ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਸੰਗਰੂਰ ’ਚ, ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ’ਚ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ’ਚ ਕੌਮੀ ਝੰਡਾ ਲਹਿਰਾਉਣਗੇ।
ਇਹ ਵੀ ਪੜ੍ਹੋ : ਜਾਣੋ ਭਾਰਤੀ ਹਾਕੀ ਟੀਮ ਦੇ 16 ਜਾਂਬਾਜ਼ਾਂ ਬਾਰੇ, ਜਿਨ੍ਹਾਂ 41 ਸਾਲਾਂ ਬਾਅਦ ਭਾਰਤ ਦੀ ਝੋਲੀ ਪਾਇਆ ਤਮਗਾ