ਪੰਜਾਬ ਦੇ ਉਦਯੋਗਿਕ ਵਿਕਾਸ ਦਾ ਨਵਾਂ ਮੀਲ ਪੱਥਰ, ਮੁੱਖ ਮੰਤਰੀ ਅੱਜ ਰੱਖਣਗੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

Sunday, Oct 01, 2023 - 09:19 AM (IST)

ਪੰਜਾਬ ਦੇ ਉਦਯੋਗਿਕ ਵਿਕਾਸ ਦਾ ਨਵਾਂ ਮੀਲ ਪੱਥਰ, ਮੁੱਖ ਮੰਤਰੀ ਅੱਜ ਰੱਖਣਗੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

ਜਲੰਧਰ (ਧਵਨ)- ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਹਾਲੈਂਡ ਦੀ ਇਕ ਕੰਪਨੀ ਵੱਲੋਂ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ. ਮੰਤਰੀ ਭਗਵੰਤ ਮਾਨ 1 ਅਕਤੂਬਰ ਦਿਨ ਐਤਵਾਰ ਨੂੰ ਰੱਖਣਗੇ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਦਰਲੈਂਡ ਦੀ ਰਾਜਦੂਤ ਮਾਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ। ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਵਧੀਆ ਸਥਾਨ ਕਰਾਰ ਦਿੱਤਾ ਅਤੇ ਨੀਦਰਲੈਂਡ ਦੇ ਰਾਜਦੂਤ ਨੂੰ ਦੱਸਿਆ ਕਿ ਸਰਕਾਰ ਨੇ ਸੂਬੇ ਵਿੱਚ ਉੱਦਮੀਆਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਸਿਸਟਮ ਲਾਗੂ ਕਰਨ ਵਾਲੀ ਉਦਯੋਗਿਕ ਨੀਤੀ ਲਿਆਂਦੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਦੁਨੀਆ ਭਰ ਦੀਆਂ ਵੱਡੀਆਂ ਕੰਪਨੀਆਂ ਸੂਬੇ ਵਿੱਚ ਪੂੰਜੀ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਦੋਵਾਂ ਧਿਰਾਂ ਨੂੰ ਫਾਇਦਾ ਹੋਵੇਗਾ ਅਤੇ ਪੰਜਾਬ ਦੇਸ਼ ਦੇ ਇੱਕ ਵੱਡੇ ਉਦਯੋਗਿਕ ਸੂਬੇ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜ ਰਹੀ ਹੈ, ਜੋ ਪੰਜਾਬ ਨੂੰ ਸਰਬਪੱਖੀ ਵਿਕਾਸ ਵੱਲ ਲੈ ਜਾਵੇਗਾ। ਉਨ੍ਹਾਂ ਨੇ ਡੱਚ ਰਾਜਦੂਤ ਨੂੰ ਕਿਹਾ ਕਿ ਉਹ ਆਪਣੇ ਉੱਦਮੀਆਂ ਨੂੰ ਪੰਜਾਬ ਵਿੱਚ ਆ ਕੇ ਨਿਵੇਸ਼ ਕਰਨ ਲਈ ਕਹਿਣ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਵਧੀਆ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਜ਼ਦੂਰ ਅਤੇ ਵਧੀਆ ਵਾਤਾਵਰਨ ਮੁਹੱਈਆ ਕਰਵਾਏਗੀ। 

ਪੜ੍ਹੋ ਇਹ ਅਹਿਮ ਖ਼ਬਰ-ਲੰਡਨ: ਭਾਰਤੀ ਮੂਲ ਦੇ ਸਿੱਖ ਦੀ ਕਾਰ 'ਤੇ ਖਾਲਿਸਤਾਨ ਸਮਰਥਕਾਂ ਵੱਲੋਂ ਗੋਲੀਬਾਰੀ, ਕੀਤੀ ਗਈ ਭੰਨਤੋੜ

ਨੀਦਰਲੈਂਡ ਤੋਂ ਆਏ ਉੱਦਮੀਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਮੇਸ਼ਾ ਨਵੇਂ ਵਿਚਾਰਾਂ ਨਾਲ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਸਫਲਤਾ ਦੀਆਂ ਨਵੀਆਂ ਪੌੜੀਆਂ ਚੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਬੜ੍ਹਾਵਾ ਦੇਣ ਦੇ ਮੰਤਵ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਅਜਿਹੇ ਹੋਰ ਵੀ ਕਈ ਪ੍ਰੋਜੈਕਟ ਲਗਾਏ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੀਦਰਲੈਂਡ ਨਾਲ ਦੁਵੱਲੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨਾ ਚਾਹੁੰਦੀ ਹੈ ਅਤੇ ਇਸ ਲਈ ਦੋਵਾਂ ਪਾਸਿਆਂ ਤੋਂ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੀਦਰਲੈਂਡ ਵੀ ਪੰਜਾਬ ਦੇ ਖੇਤੀ ਸੈਕਟਰ ਵਿੱਚ ਦਿਲਚਸਪੀ ਦਿਖਾ ਰਿਹਾ ਹੈ। ਨੀਦਰਲੈਂਡ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹੈ। ਦੂਜੇ ਪਾਸੇ ਨੀਦਰਲੈਂਡ ਦੀ ਰਾਜਦੂਤ ਮਾਰੀਸਾ ਗੇਰਾਡਜ਼ ਨੇ ਵੀ ਪੰਜਾਬ ਵਿੱਚ ਪੂੰਜੀ ਨਿਵੇਸ਼ ਵਿੱਚ ਦਿਲਚਸਪੀ ਦਿਖਾਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News