ਮੁੱਖ ਮੰਤਰੀ ਮਾਨ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਕੀਤੀ ਮਹੱਤਵਪੂਰਨ ਮੀਟਿੰਗ

Friday, May 20, 2022 - 01:15 AM (IST)

ਮੁੱਖ ਮੰਤਰੀ ਮਾਨ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਕੀਤੀ ਮਹੱਤਵਪੂਰਨ ਮੀਟਿੰਗ

ਜਲੰਧਰ (ਧਵਨ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੌਰੇ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮਹੱਤਵਪੂਰਣ ਮੀਟਿੰਗ ਕੀਤੀ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਜੀਤ ਡੋਭਾਲ ਨਾਲ ਲੱਗਭਗ 1 ਘੰਟੇ ਤੱਕ ਮੀਟਿੰਗ ਹੋਈ ਹੈ, ਜਿਸ ’ਚ ਸੁਰੱਖਿਆ ਮਾਮਲਿਆਂ ਸਬੰਧੀ ਚਰਚਾ ਕੀਤੀ ਗਈ ਹੈ। ਮੰਨਿਆ ਜਾਂਦਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਹੀ ਇਹ ਤੈਅ ਹੋ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੀ ਸੁਰੱਖਿਆ ਮਾਮਲਿਆਂ ਸਬੰਧੀ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ :- ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਮਿੰਨੀ ਬੱਸ ਆਪ੍ਰੇਟਰਾਂ ਦੀ ਹੜਤਾਲ ਕਰਵਾਈ ਖਤਮ

ਹਾਲਾਂਕਿ ਅਧਿਕਾਰਕ ਤੌਰ ’ਤੇ ਇਸ ਸਬੰਧੀ ਕੋਈ ਮੀਟਿੰਗ ਦਾ ਵੇਰਵਾ ਨਹੀਂ ਦਿੱਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ, ਜੋ ਕਿ ਇਕ ਸਰਹੱਦੀ ਸੂਬਾ ਹੈ ਤੇ ਉਸ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਵਿਚ ਸੁਰੱਖਿਆ ਵਿਵਸਥਾ ਦੇ ਨਾਲ-ਨਾਲ ਰਾਸ਼ਟਰੀ ਸੁਰੱਖਿਆ ਦੇ ਵਿਸ਼ਿਆਂ ’ਤੇ ਵੀ ਸਲਾਹ-ਮਸ਼ਵਰਾ ਕੀਤਾ ਗਿਆ ਹੈ।ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸੁਰੱਖਿਆ ਮਾਮਲਿਆਂ ’ਚ ਮਾਹਰ ਮੰਨੇ ਜਾਂਦੇ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸੁਰੱਖਿਆ ਮਾਮਲਿਆਂ ਸਬੰਧੀ ਅਜੀਤ ਡੋਭਾਲ ਨਾਲ ਮੀਟਿੰਗ ਕਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ :-RCB vs GT : ਵਿਰਾਟ ਦੇ ਅਰਧ ਸੈਂਕੜੇ ਦੀ ਬਦੌਲਤ ਬੈਂਗਲੁਰੂ ਨੇ 8 ਵਿਕਟਾਂ ਨਾਲ ਜਿੱਤਿਆ ਮੈਚ

ਅਜੀਤ ਡੋਭਾਲ ਕੋਲ ਸੁਰੱਖਿਆ ਸਬੰਧੀ ਮਹੱਵਤਪੂਰਨ ਜਾਣਕਾਰੀ ਉਪਲੱਬਧ ਹੁੰਦੀ ਹੈ ਤੇ ਕਈ ਏਜੰਸੀਆਂ ਵੀ ਉਨ੍ਹਾਂ ਨਾਲ ਪ੍ਰਤੱਖ ਤੌਰ ’ਤੇ ਜੁੜੀਆਂ ਹੋਈਆਂ ਹਨ। ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਜੀਤ ਡੋਭਾਲ ਨਾਲ ਹੋਈ ਮੀਟਿੰਗ ’ਚ ਵਿਸ਼ੇਸ਼ ਰੂਪ ਤੋਂ ਪੰਜਾਬ ਦੀ ਸੁਰੱਖਿਆ ਸਬੰਧੀ ਹੀ ਸਲਾਹ-ਮਸ਼ਵਰਾ ਹੁੰਦਾ ਰਿਹਾ। ਹਾਲਾਂਕਿ ਇਸ ਮੁਲਾਕਾਤ ਨੂੰ ਸੱਭਿਅਕ ਮੁਲਾਕਾਤ ਦੱਸਿਆ ਜਾ ਰਿਹਾ ਹੈ ਪਰ ਫਿਰ ਵੀ ਮੀਟਿੰਗ ਦਾ ਏਜੰਡਾ ਸੁਰੱਖਿਆ ਨਾਲ ਜੁੜਿਆ ਦੱਸਿਆ ਜਾਂਦਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਮੇਂ-ਸਮੇਂ ’ਤੇ ਅਜੀਤ ਡੋਭਾਲ ਨਾਲ ਮੁਲਾਕਾਤ ਕਰਦੇ ਸਨ। ਇਸ ਲਈ ਹੁਣ ਭਗਵੰਤ ਮਾਨ ਦੀਆਂ ਅਜੀਤ ਡੋਭਾਲ ਨਾਲ ਨਜ਼ਦੀਕੀਆਂ ਵਧੀਆਂ ਹਨ। ਕੇਂਦਰ ਸਰਕਾਰ ਵੀ ਹੁਣ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਦੀ ਨਵੀਂ ‘ਆਪ’ ਸਰਕਾਰ ਨੂੰ ਦੁਬਾਰਾ ਸਹਿਯੋਗ ਦੇਣ ਲਈ ਤਿਆਰ ਹੋ ਗਈ ਹੈ, ਕਿਉਂਕਿ ਸੁਰੱਖਿਆ ਕੇਵਲ ਸੂਬੇ ਦਾ ਰਾਜ ਵਿਸ਼ਾ ਹੀ ਨਹੀਂ ਹੈ ਸਗੋਂ ਇਸ ’ਚ ਕੇਂਦਰ ਸਰਕਾਰ ਦੀ ਸ਼ਮੂਲੀਅਤ ਵੀ ਮਹੱਤਵਪੂਰਨ ਰਹਿੰਦੀ ਹੈ।

ਇਹ ਵੀ ਪੜ੍ਹੋ :- ਸਵੀਡਨ ਦੇ ਨਾਟੋ 'ਚ ਸ਼ਾਮਲ ਹੋਣ ਦੇ ਪ੍ਰਭਾਵਾਂ 'ਤੇ ਗੌਰ ਕਰੇਗਾ ਰੂਸ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Karan Kumar

Content Editor

Related News