ਮੁੱਖ ਮੰਤਰੀ ਮਾਨ ਅੱਜ ਸੰਗਰੂਰ ਦੌਰੇ 'ਤੇ, ਜ਼ਿਲ੍ਹਾ ਵਾਸੀਆਂ ਨੂੰ ਦੇਣਗੇ ਵੱਡੇ ਤੋਹਫ਼ੇ
Thursday, Jan 11, 2024 - 10:35 AM (IST)

ਸੰਗਰੂਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ 'ਤੇ ਹਨ। ਇਸ ਦੌਰਾਨ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਨੂੰ ਕਈ ਤੋਹਫ਼ੇ ਦੇਣਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 14 ਨਵੀਆਂ ਪੇਂਡੂ ਲਾਇਬ੍ਰੇਰੀਆਂ ਦਾ ਵੀ ਉਦਘਾਟਨ ਕਰਨਗੇ ।
ਇਹ ਵੀ ਪੜ੍ਹੋ : ਦੁਖਦਾਈ ਖ਼ਬਰ: ਸੰਘਣੀ ਧੁੰਦ 'ਚ ਸਕੂਲ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ
ਮੁੱਖ ਮੰਤਰੀ ਭਗਵੰਤ ਮਾਨ ਇੱਥੇ ਧੂਰੀ ਵਿਖੇ ਪੁੱਜਣਗੇ ਅਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਮੁੱਖ ਮੰਤਰੀ ਮਾਨ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀ ਸਮੱਸਿਆਵਾਂ ਸੁਣ ਉਨ੍ਹਾਂ ਦਾ ਹੱਲ ਕਰਨਗੇ।ਇਸ ਤੋਂ ਇਲਾਵਾ ਪਾਰਟੀ ਵਰਕਰਾਂ ਨਾਲ ਵੀ ਮੁੱਖ ਮੰਤਰੀ ਮਾਨ ਵੱਲੋਂ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਦੌਰਾਨ ਅੱਗੇ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ 'ਚ ਕੰਬਦੇ ਸਕੂਲਾਂ ਨੂੰ ਪੁੱਜੇ ਵਿਦਿਆਰਥੀ, ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਜ਼ਿਆਦਾਤਰ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8