ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ

Saturday, Jun 29, 2024 - 01:01 PM (IST)

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ

ਜਲੰਧਰ (ਗੁਲਸ਼ਨ)–ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਡੇਰਾ ਸੱਚਖੰਡ ਬੱਲਾਂ ਪਹੁੰਚੇ ਅਤੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸੂਬਾ ਮੀਤ ਪ੍ਰਧਾਨ ਕੇ. ਡੀ. ਭੰਡਾਰੀ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੀ ਮੌਜੂਦ ਸਨ।

ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਪਵਿੱਤਰ ਸਥਾਨ ’ਤੇ ਆ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਸਕੂਨ ਦਾ ਅਹਿਸਾਸ ਹੋਇਆ ਹੈ। ਡੇਰਾ ਸੱਚਖੰਡ ਬੱਲਾਂ ਨੇ ਸਮਾਜ-ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਕਾਲ ਵਿਚ ਵੀ ਡੇਰੇ ਵੱਲੋਂ ਮਨੁੱਖਤਾ ਦੀ ਜੋ ਮਿਸਾਲ ਪੇਸ਼ ਕੀਤੀ ਗਈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਨਾਇਬ ਸਿੰਘ ਸੈਣੀ ਨੂੰ ਸਿਰੋਪਾਓ ਵੀ ਭੇਟ ਕੀਤਾ।

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਦੀ ਸੂਏ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News