ਪੰਜਾਬ ਦੇ ਮੁੱਖ ਮੰਤਰੀ ਨੇ 643ਵੇਂ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਦਿੱਤੀਆਂ ਵਧਾਈਆਂ

Sunday, Feb 09, 2020 - 12:30 AM (IST)

ਪੰਜਾਬ ਦੇ ਮੁੱਖ ਮੰਤਰੀ ਨੇ 643ਵੇਂ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ, (ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਮੁਬਾਰਕਬਾਦ ਦਿੱਤੀ। ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ-ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਜਾਤੀ ਰਹਿਤ ਅਤੇ ਵਰਗਹੀਣ ਸਮਾਜ ਦੀ ਉਸਾਰੀ ਲਈ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਏਕਤਾ ਅਤੇ ਆਪਸੀ ਭਾਈਚਾਰੇ ਨਾਲ ਰਲ ਕੇ ਮਨਾਉਣ ਦਾ ਸੱਦਾ ਦਿੱਤਾ।


author

KamalJeet Singh

Content Editor

Related News