ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਤਰੁਣ ਚੁਘ ਨੂੰ ਮਿਲੇ

Saturday, Dec 30, 2023 - 08:00 PM (IST)

ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਤਰੁਣ ਚੁਘ ਨੂੰ ਮਿਲੇ

ਜਲੰਧਰ/ਚੰਡੀਗੜ੍ਹ, (ਵਿਸ਼ੇਸ਼)– ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਮਰਥਨ ਮੰਗਿਆ। ਇਸ ਮੌਕੇ ਤਰੁਣ ਚੁਘ ਨੇ ਭਜਨ ਲਾਲ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸ਼ੀਰਵਾਦ ਵਾਲੀ ਡਬਲ ਇੰਜਣ ਦੀ ਸਰਕਾਰ ਵਿਕਾਸ ਤੇ ਖੁਸ਼ਹਾਲੀ ਦੇ ਨਵੇਂ ਮਾਪਦੰਡ ਸਥਾਪਿਤ ਕਰੇਗੀ।

ਉਨ੍ਹਾਂ ਕਿਹਾ ਕਿ 3 ਸੂਬਿਆਂ ਵਿਚ ਭਾਜਪਾ ਨੂੰ ਵਿਧਾਨ ਸਭਾ ਚੋਣਾਂ ’ਚ ਮਿਲੀ ਜਿੱਤ ਤੋਂ ਬਾਅਦ ਤੈਅ ਹੋ ਗਿਆ ਹੈ ਕਿ ਕੇਂਦਰ ਵਿਚ ਪੀ. ਐੱਮ. ਮੋਦੀ ਦੀ ਅਗਵਾਈ ’ਚ ਹੀ ਅਗਲੀ ਸਰਕਾਰ ਬਣਨ ਜਾ ਰਹੀ ਹੈ ਅਤੇ ਭਾਜਪਾ ਖਿਲਾਫ ਇਕੱਠੀਆਂ ਹੋ ਰਹੀਆਂ ਸਾਰੀਆਂ ਪਾਰਟੀਆਂ ਦੇ ਹੌਸਲੇ ਜਵਾਬ ਦੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼ੁਰੂ ਹੋਈ ‘ਵੰਦੇ ਭਾਰਤ’ ਐਕਸਪ੍ਰੈੱਸ ਟਰੇਨ ਵੀ ਮੋਦੀ ਸਰਕਾਰ ਦਾ ਪੰਜਾਬ ਨੂੰ ਤੋਹਫਾ ਹੈ, ਜਿਸ ਦੇ ਰਾਹੀਂ ਕੇਂਦਰ ਸਰਕਾਰ ਨੇ ਪੰਜਾਬੀਆਂ ਦੀ ਇਕ ਹੋਰ ਮੰਗ ਪੂਰੀ ਕੀਤੀ ਹੈ।


author

Rakesh

Content Editor

Related News