ਮੁੱਖ ਮੰਤਰੀ ਨੇ ਗੈਰ ਯੋਜਨਾਬੱਧ ਕਲੋਨੀਆਂ ਦੇ ਨਿਰਮਾਣ ਨੂੰ ਰੋਕਣ ਦੇ ਦਿੱਤੇ ਹੁਕਮ

Thursday, Sep 30, 2021 - 01:22 AM (IST)

ਚੰਡੀਗੜ੍ਹ (ਰਮਨਜੀਤ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਭਰ ਵਿਚ ਗੈਰ ਯੋਜਨਾਬੱਧ ਅਤੇ ਬੇਤਰਤੀਬ ਨਿਰਮਾਣਾਂ ਨੂੰ ਰੋਕਣ ਅਤੇ ਰਾਜ ਦੇ ਨਿਵਾਸੀਆਂ ਨੂੰ ਬੁਨਿਆਦੀ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਹੁਕਮ ਦਿੱਤੇ ਹਨ। ਇਹ ਹੁਕਮ ਸਥਾਨਿਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਬੁੱਧਵਾਰ ਹੋਈ ਇੱਕ ਬੈਠਕ ਵਿਚ ਦਿੱਤੇ ਗਏ।

ਇਹ ਵੀ ਪੜ੍ਹੋ- ਸਿੱਧੂ ਨੇ ਇਕ ਹਫਤਾ ਪਹਿਲਾਂ ਹੀ ਦੇ ਦਿੱਤੇ ਸਨ ਨਾਰਾਜ਼ਗੀ ਦੇ ਸੰਕੇਤ
ਸਥਾਨਕ ਸਰਕਾਰਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਕੇ. ਸਿਨਹਾ ਨੂੰ ਕਿਹਾ ਕਿ ਉਹ ਨਗਰ ਕੌਂਸਲਾਂ ਨੂੰ ਵਿਸਤਿ੍ਰਤ ਦਿਸ਼ਾ ਨਿਰਦੇਸ ਜਾਰੀ ਕਰਨ ਤਾਂ ਜੋ ਸਹਿਰੀ ਖੇਤਰਾਂ ਵਿਚ ਸਬੰਧਤ ਅਥਾਰਟੀਆਂ ਵਲੋਂ ਪ੍ਰਵਾਨਤ ਇਮਾਰਤ ਯੋਜਨਾਵਾਂ ਅਨੁਸਾਰ ਹੀ ਮਕਾਨਾਂ ਦੀ ਉਸਾਰੀ ਦੀ ਇਜਾਜਤ ਦਿੱਤੀ ਜਾਵੇ। ਉਨ੍ਹਾਂ ਸਪੱਸਟ ਤੌਰ ‘ਤੇ ਇਹ ਵੀ ਕਿਹਾ ਕਿ ਵਿਭਾਗ ਵਿਚ ਵੱਖ-ਵੱਖ ਪੱਧਰਾਂ ‘ਤੇ ਫੈਲੇ ਭਿ੍ਰਸਟਾਚਾਰ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਆਮ ਲੋਕਾਂ ਵਲੋਂ ਇਮਾਰਤਾਂ ਦੀਆਂ ਯੋਜਨਾਵਾਂ ਦੀ ਪ੍ਰਵਾਨਗੀ, ਪਾਣੀ ਅਤੇ ਸੀਵਰੇਜ ਕੁਨੈਕਸਨਾਂ ਦੀ ਪ੍ਰਵਾਨਗੀ ਵਰਗੇ ਕੰਮਾਂ ਨੂੰ ਕਰਵਾਉਣ ਲਈ ਪ੍ਰੇਸਾਨੀ ਹੋਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ।

 

ਇਹ ਵੀ ਪੜ੍ਹੋ- ਸਿੱਧੂ ਨੂੰ ਮਨਾਉਣ ਜਾ ਰਹੇ CM ਚੰਨੀ, ਕੀ ਬਦਲੇ ਜਾਣਗੇ ਪੰਜਾਬ ਦੇ DGP ਤੇ AG (ਵੀਡੀਓ)

ਉਨ੍ਹਾਂ ਪ੍ਰਮੁੱਖ ਸਕੱਤਰ ਸਰਕਾਰ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ, ਸਟਰੀਟ ਲਾਈਟ, ਸੀਵਰੇਜ, ਸੜਕਾਂ ਅਤੇ ਪਾਰਕਾਂ ਆਦਿ ਵਰਗੀਆਂ ਬਿਹਤਰੀਨ ਸਹੂਲਤਾਂ ਦਿੱਤੀਆਂ ਜਾਣਾ ਯਕੀਨੀ ਬਣਾਉਣ। ਉਨ੍ਹਾਂ ਅੱਗੇ ਕਿਹਾ ਕਿ ਕਲੋਨੀਆਂ ਵਿੱਚ 35 ਫੁੱਟ ਦੀਆਂ ਸੜਕਾਂ ਹੋਣ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸਾਨੀ ਦੇ ਸੜਕ ਤੱਕ ਸੰਪਰਕ ਹਾਸਿਲ ਹੋ ਸਕੇ। ਉਨ੍ਹਾਂ ਕਿਹਾ ਕਿ 20 ਫੁੱਟ ਦੀਆਂ ਤੰਗ ਸੜਕਾਂ ਵਾਲੀਆਂ ਕਾਲੋਨਾਈਜਰਾਂ ਦੀਆਂ ਯੋਜਨਾਵਾਂ ਨੂੰ ਮਨਜੂਰ ਨਹੀਂ ਕੀਤਾ ਜਾਣਾ ਚਾਹੀਦਾ। ਚੰਨੀ ਨੇ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੂੰ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਪ੍ਰਭਾਵਸਾਲੀ ਵਿਧੀ ਸਥਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਸੂਬੇ ਦੇ ਸਮੁੱਚੇ ਸਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਨੂੰ ਨਗਰ ਕੌਂਸਲਾਂ ਦੇ ਈਓਜ ਦੀ ਨਿਯਮਤ ਮੀਟਿੰਗਾਂ ਕਰਨ ਦੇ ਨਿਰਦੇਸ ਦੇਣ ਲਈ ਵੀ ਕਿਹਾ।       
 


Bharat Thapa

Content Editor

Related News