ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੈੱਕਅਪ ਕਰਵਾਉਣ ਪਹੁੰਚੇ ਏਮਜ਼

Sunday, May 23, 2021 - 04:34 PM (IST)

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੈੱਕਅਪ ਕਰਵਾਉਣ ਪਹੁੰਚੇ ਏਮਜ਼

ਬਠਿੰਡਾ (ਵਰਮਾ): ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਡਾਕਟਰੀ ਜਾਂਚ ਲਈ ਐਤਵਾਰ ਦੁਪਹਿਰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਨਿੱਜੀ ਸਟਾਫ਼ ਅਤੇ ਸੁਰੱਖਿਆ ਬਲਾਂ ਦੇ ਜਵਾਨ ਵੀ ਸਨ। ਸਾਬਕਾ ਮੁੱਖ ਮੰਤਰੀ ਨੇ ਆਪਣੀ ਰੱਖਿਆ ਲਈ ਮਾਸਕ ਅਤੇ ਦਸਤਾਨੇ ਆਦਿ ਪਾਏ ਹੋਏ ਸਨ। ਉਨ੍ਹਾਂ ਨੂੰ ਦੁਪਹਿਰ ਕਰੀਬ 12 ਵਜੇ ਏਮਜ਼ ਲਿਆਂਦਾ ਗਿਆ, ਜਿੱਥੇ ਓ.ਪੀ.ਡੀ. ਦੇ ਬਾਹਰ ਉਸ ਨੂੰ ਵ੍ਹੀਲਚੇਅਰ ’ਤੇ ਅੰਦਰ ਲਿਜਾਇਆ ਗਿਆ।

ਇਹ ਵੀ ਪੜ੍ਹੋ: ਮਿਗ-21 ਜਹਾਜ਼ ਹਾਦਸੇ ’ਚ ਸ਼ਹੀਦ ਹੋਏ ਪਾਇਲਟ ਅਭਿਨਵ ਦਾ ਹੋਇਆ ਸਸਕਾਰ, ਹਰ ਅੱਖ ’ਚੋਂ ਵਗੇ ਹੰਝੂ

ਪਤਾ ਲੱਗਿਆ ਹੈ ਕਿ ਏਮਜ਼ ਦੇ ਮਾਹਰ ਡਾਕਟਰਾਂ ਨੇ ਬਾਦਲ ਦੀ ਸਿਹਤ ਦੀ ਜਾਂਚ ਕੀਤੀ। ਏਮਜ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਰੁਟੀਨ ਦੀ ਜਾਂਚ ਕਰਵਾਉਣ ਲਈ ਏਮਜ਼ ਪਹੁੰਚੇ ਸਨ, ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਤੰਦਰੁਸਤ ਪਾਇਆ। ਇਸ ਤੋਂ ਬਾਅਦ ਉਹ ਬਾਦਲ ਪਿੰਡ ਲਈ ਰਵਾਨਾ ਹੋ ਗਏ।

ਇਹ ਵੀ ਪੜ੍ਹੋ: ਫੇਸਬੁੱਕ ’ਤੇ ਲਾਈਵ ਹੋ ਕੇ ਬੋਲੇ ਰਾਜਾ ਵੜਿੰਗ, ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹਾਂ

 ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News