ਪੰਜਾਬ ''ਚ ਆਏ ਮੀਂਹ-ਝੱਖੜ ਦੌਰਾਨ ਮੁੱਖ ਮੰਤਰੀ ਨੇ ਸਾਂਝੀ ਕੀਤੀ ਪੋਸਟ

Friday, Apr 19, 2024 - 06:42 PM (IST)

ਪੰਜਾਬ ''ਚ ਆਏ ਮੀਂਹ-ਝੱਖੜ ਦੌਰਾਨ ਮੁੱਖ ਮੰਤਰੀ ਨੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ : ਅੱਜ ਪੰਜਾਬ ਭਰ ਵਿਚ ਹੋਈ ਬਾਰਿਸ਼ ਅਤੇ ਗੜ੍ਹੇਮਾਰੀ ਕਾਰਣ ਪੱਕ ਕੇ ਤਿਆਰ ਖੜੀਆਂ ਫਸਲਾਂ ਨੂੰ ਵੱਡਾ ਨੁਕਸਾਨ ਪੁੱਜਾ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਦੀ ਹੌਂਸਲਾ-ਅਫਜ਼ਾਈ ਕਰਦਿਆਂ ਆਖਿਆ ਹੈ ਕਿ ਭਾਵੇਂ ਕੋਈ ਵੀ ਹਾਲਾਤ ਹੋਣ ਉਹ ਕਿਸਾਨਾਂ ਦਾ ਸਾਥ ਨਹੀਂ ਛੱਡਣਗੇ। ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਵੇਗਾ ਬਤੌਰ ਮੁੱਖ ਮੰਤਰੀ ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਪੂਰਾ ਕਰੂੰਗਾ। ਭਾਵੇਂ ਮੀਂਹ, ਝੱਖੜ, ਹਨ੍ਹੇਰੀ, ਤੂਫ਼ਾਨ ਜਾਂ ਕੋਈ ਵੀ ਕੁਦਰਤੀ ਆਫ਼ਤ ਆਵੇ। ਮੈਂ ਹਰ ਔਖੀ ਘੜੀ ਵਿਚ ਤੁਹਾਡੇ ਨਾਲ਼ ਖੜ੍ਹਾ ਹਾਂ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਪੱਕ ਕੇ ਤਿਆਰ ਖੜ੍ਹੀ ਹੈ। ਅੱਜ ਹੋਈ ਬਾਰਿਸ਼ ਅਤੇ ਗੜ੍ਹਮਾਰੀ ਨੇ ਫ਼ਸਲ ਦਾ ਵੱਡਾ ਨੁਕਸਾਨ ਕੀਤਾ ਹੈ। ਅਜਿਹੇ ਵਿਚ ਕਿਸਾਨ ਦੀ ਚਿੰਤਾ ਵੱਧ ਗਈ ਹੈ ਪਰ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਪੂਰਾ ਕਰੇਗੀ। 

ਇਹ ਵੀ ਪੜ੍ਹੋ : 10ਵੀਂ ਦੇ ਨਤੀਜਿਆਂ 'ਚ ਬਾਜ਼ੀ ਮਾਰਨ ਵਾਲੀਆਂ ਧੀਆਂ ਲਈ CM ਮਾਨ ਨੇ ਪਾਈ ਪੋਸਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News