ਧੀ ਨਿਆਮਤ ਤੇ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

Friday, Apr 26, 2024 - 06:25 PM (IST)

ਅੰਮ੍ਰਿਤਸਰ (ਸਰਬਜੀਤ)- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੀ ਧੀ ਨਿਆਮਤ ਕੌਰ ਨਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ। ਮੁੱਖ ਮੰਤਰੀ ਮਾਨ ਦੀ ਧੀ ਨਿਆਮਤ ਕੌਰ ਦਾ ਜਨਮ 28 ਮਾਰਚ 2024 ਨੂੰ ਹੋਇਆ ਸੀ। ਮਾਨ ਦਾ ਦੂਸਰਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਹੋਇਆ ਸੀ। ਭਗਵੰਤ ਮਾਨ ਪਹਿਲੀ ਵਾਰੀ ਆਪਣੀ ਧੀ ਨਿਆਮਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਲੈ ਕੇ ਪਹੁੰਚੇ ਹਨ। 

PunjabKesari

PunjabKesari

ਦੱਸ ਦੇਈਏ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦੁਰਰਗਿਆਣਾ ਮੰਦਿਰ ਅਤੇ ਰਾਮ ਤੀਰਥ ਵੀ ਗਏ। ਜਿੱਥੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News