ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦਾ ਨਵੇਂ ਸਾਲ ਦਾ ਕੈਲੰਡਰ ਤੇ ਡਾਇਰੀ ਕੀਤੀ ਰਿਲੀਜ਼

01/05/2020 1:02:09 AM

ਜਲੰਧਰ, (ਧਵਨ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨਵੇਂ ਸਾਲ 2020 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਨੂੰ ਡੀ. ਜੀ. ਪੀ. ਦਿਨਕਰ ਗੁਪਤਾ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਮੌਜੂਦਗੀ 'ਚ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਰਿਲੀਜ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਨਵਾਂ ਸਾਲ ਪੰਜਾਬ ਲਈ ਵਿਕਾਸ ਵਰ੍ਹੇ ਦੇ ਤੌਰ 'ਤੇ ਜਾਣਿਆ ਜਾਵੇਗਾ। ਸਰਕਾਰ ਨੇ ਵਿਕਾਸ ਕੰਮਾਂ ਨੂੰ ਲੈ ਕੇ ਜੋ ਰੂਪ-ਰੇਖਾ ਤਿਆਰ ਕੀਤੀ ਹੈ, ਉਸ ਨੂੰ ਅਗਲੇ ਬਜਟ ਵਿਚ ਅਮਲੀ ਰੂਪ ਦੇ ਦਿੱਤਾ ਜਾਵੇਗਾ।

KamalJeet Singh

This news is Content Editor KamalJeet Singh